17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਕਾਲੀ ਤੇ ਦੀਨੂੰ ਦੀ ਅਗਵਾਈ 'ਚ 10 ਲੱਖ ਦਾ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਲਗਾਇਆ ਕੈਂਪ <br/>

ਅਜੀਤ ਡੈਸਕ 05-04-2026
ਸਾਹਨੇਵਾਲ, 4 ਅਪ੍ਰੈਲ (ਹਨੀ ਚਾਠਲੀ)-ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਗਰੰਟੀਆਂ ਪੂਰੀਆਂ ਕਰਨ ਤੋਂ ਬਾਅਦ ਹੁਣ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਸਕੀਮ ਦਾ ਪੰਜਾਬ ਵਾਸੀ ਵੱਧ ਤੋਂ ਵੱਧ ਲਾਭ ਲੈਣ ਤਾਂ ਕਿ ਉਨ੍ਹਾਂ ਨੂੰ ਲੋੜ ਪੈਣ 'ਤੇ ਵਧੀਆ ਇਲਾਜ ਦੀ ਮੁਫ਼ਤ ਸਹੂਲਤ ਮਿਲ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ਦੇ ਵਾਰਡ ਨੰਬਰ 5 ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦਾ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਲਗਾਏ ਗਏ ਕੈਂਪ ਦੌਰਾਨ ਸਾਹਨੇਵਾਲ ਵਾਰਡ ਨੰਬਰ 5 ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ ਕਾਲੀ ਤੇ ਦੀਨੂੰ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਪੰਜਾਬ ਵਾਸੀਆਂ ਲਈ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਵਾਉਣ ਦੀ ਜੋ ਸਕੀਮ ਸ਼ੁਰੂ ਕੀਤੀ ਹੈ, ਇਸ ਸਕੀਮ 'ਚ ਸੂਬੇ ਦਾ ਹਰੇਕ ਨਾਗਰਿਕ 10 ਲੱਖ ਰੁਪਏ ਤੱਕ ਦਾ ਲੋੜ ਪੈਣ 'ਤੇ ਮੁਫ਼ਤ ਇਲਾਜ ਕਰਵਾ ਸਕਦਾ ਹੈੈ |

ਪਿਛਲੀ ਖ਼ਬਰ ਕਟਾਣੀ ਕਲਾਂ ਵਿਖੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸੰਬੰਧੀ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਜਥੇਦਾਰ ਗੁਰਚਰਨ ਸਿੰਘ ਬਗ਼ਲੀ ਦੇ ਪੁੱਤਰ ਲਵਲੀ ਸਵੈਚ ਦਾ ਹੋਇਆ ਅੰਤਿਮ ਸੰਸਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।