24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪਟਿਆਲਾ ਧਰਨੇ ਨੂੰ ਲੈ ਕੇ ਟੀ. ਐਸ. ਯੂ. ਦੀ ਮੀਟਿੰਗ

ਅਜੀਤ ਡੈਸਕ 10-04-2026
ਸਿੱਧਵਾਂ ਬੇਟ, 9 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਅੱਜ ਪਾਵਰਕਾਮ ਦਫ਼ਤਰ ਸਿੱਧਵਾਂ ਬੇਟ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ (ਟੀ. ਐਸ. ਯੂ.) ਦੀ ਇਕ ਮੀਟਿੰਗ ਦੌਰਾਨ ਯੂਨੀਅਨ ਵਲੋਂ 10 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਸੰਬੰਧੀ ਵਿਚਾਰ-ਚਰਚਾ ਹੋਈ | ਇਸ ਮੌਕੇ ਜਥੇਬੰਦੀ ਦੇ ਵੱਖ-ਵੱਖ ਆਗੂਆਂ ਨੇ ਆਖਿਆ ਕਿ ਸੂਬਾ ਸਰਕਾਰ ਬਿਜਲੀ ਮੁਲਾਜ਼ਮਾਂ ਨਾਲ ਇਕ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਜਲਦੀ ਰੈਗੂਲਰ ਭਰਤੀ ਕਰੇ ਅਤੇ ਪੁਰਾਣੀ ਪੈਨਸ਼ਨ ਦਿੱਤੀ ਜਾਵੇ | ਇਸ ਮੌਕੇ ਬਿਜਲੀ ਐਕਟ-25 ਦਾ ਵਿਰੋਧ ਕਰ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਡਵੀਜ਼ਨ ਆਗੂ ਅਵਤਾਰ ਸਿੰਘ ਕਲੇਰ, ਸਬ-ਡਵੀਜ਼ਨ ਪ੍ਰਧਾਨ ਅਪਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਮੇਲ ਸਿੰਘ, ਕੁਲਵਿੰਦਰ ਸਿੰਘ, ਸੁਖਚੈਨ ਸਿੰਘ, ਵਰਿੰਦਰ ਸਿੰਘ ਧੂਰੀ, ਇੰਦਰਜੀਤ ਸਿੰਘ, ਤਕਦੀਰ ਸਿੰਘ, ਪ੍ਰਦੀਪ ਸਿੰਘ ਆਦਿ ਤੋਂ ਇਲਾਵਾ ਜਥੇਬੰਦੀ ਨਾਲ ਸੰਬੰਧਿਤ ਹੋਰ ਬਿਜਲੀ ਕਾਮੇ ਹਾਜ਼ਰ ਸਨ |
ਪਿਛਲੀ ਖ਼ਬਰ ਗਾਇਕ ਐਡਵੋਕੇਟ ਰਾਜ ਕੁਮਾਰ ਮੱਲ੍ਹਾ ਸੋਢੀਆਂ ਦੇ ਗੀਤ 'ਸੁਪਨਾ' ਨੂੰ ਮਿਲ ਰਿਹਾ ਵਧੀਆ ਹੁੰਗਾਰਾ ਅਗਲੀ ਖ਼ਬਰ ਕਾਂਗਰਸ ਪਾਰਟੀ 2027 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਸੂਬੇ ਵਿਚ ਸਰਕਾਰ ਬਣਾਵੇਗੀ-ਕੈਪਟਨ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।