01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵਲੋਂ ਜਗਪਾਲ ਸਿੰਘ ਧਨੋਆ ਸੂਬਾ ਸੀਨੀ. ਮੀਤ ਪ੍ਰਧਾਨ ਅਤੇ ਸੰਜੀਵ ਕੁਮਾਰ ਬੌਵਾ ਗੋਇਲ ਸੂਬਾ ਮੀਤ ਪ੍ਰਧਾਨ ਨਿਯੁਕਤ

ਅਜੀਤ ਡੈਸਕ 11-04-2026
ਰਾਏਕੋਟ, 10 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਵਲੋਂ ਐਸੋਸੀਏਸ਼ਨ ਦਾ ਵਿਸਥਾਰ ਕਰਦਿਆਂ ਮਿਹਨਤੀ ਤੇ ਆੜ੍ਹਤੀਆਂ ਦੇ ਮਸਲਿਆਂ ਨੂੰ ਉਠਾਉਣ ਵਾਲੇ ਆਗੂਆਂ ਨੂੰ ਯੋਗ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਗਿਆ ਹੈ | ਜਿਸ ਤਹਿਤ ਜਗਪਾਲ ਸਿੰਘ ਧਨੋਆ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਦਾਣਾ ਮੰਡੀ ਜਗਰਾਉਂ ਨੂੰ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਸੰਜੀਵ ਕੁਮਾਰ ਬੌਵਾ ਗੋਇਲ ਪ੍ਰਧਾਨ ਦਾਣਾ ਮੰਡੀ ਰਾਏਕੋਟ ਨੂੰ ਐਸੋਸੀਏਸ਼ਨ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਗਪਾਲ ਸਿੰਘ ਧਨੋਆ ਅਤੇ ਸੰਜੀਵ ਕੁਮਾਰ ਬੌਵਾ ਗੋਇਲ ਨੇ ਆਖਿਆ ਕਿ ਉਹ ਐਸੋਸੀਏਸ਼ਨ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਆੜ੍ਹਤੀਆਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ | ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵਲੋਂ ਉਲੀਕੇ ਜਾਂਦੇ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ ਤਾਂ ਜੋ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਇਆ ਜਾ ਸਕੇ | ਸੀਨੀ. ਮੀਤ ਪ੍ਰਧਾਨ ਧਨੋਆ ਅਤੇ ਮੀਤ ਪ੍ਰਧਾਨ ਬੌਵਾ ਨੇ ਆਖਿਆ ਕਿ ਦਾਣਾ ਮੰਡੀ ਜਗਰਾਉਂ ਅਤੇ ਦਾਣਾ ਮੰਡੀ ਰਾਏਕੋਟ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਰਾਹੀਂ ਪਹਿਲ ਕਦਮੀ ਕਰਨਗੇ ਤਾਂ ਜੋ ਆੜ੍ਹਤੀਆ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇ | ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਦਾਣਾ ਮੰਡੀਆਂ 'ਚ ਕਣਕ ਦੀ ਫ਼ਸਲ ਨੂੰ ਸੁੱਕੀ ਤੇ ਨਮੀ ਰਹਿਤ ਲਿਆਉਣ ਨੂੰ ਤਰਜ਼ੀਹ ਦੇਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਵੀ ਮੁਸ਼ਕਿਲ ਪੇਸ਼ ਨਾ ਆ ਸਕੇ |
ਪਿਛਲੀ ਖ਼ਬਰ ਐੱਮ.ਐੱਸ. ਆਦਰਸ਼ ਸਕੂਲ ਮੁੱਲਾਂਪੁਰ 'ਚ ਵਿਸਾਖੀ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਕਬੱਡੀ ਕੱਪ 14 ਨੂੰ : ਮੈਨੇਜਰ ਗੋਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।