29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਜੋਧਾਂ ਵਿਖੇ ਖੇਤੀਬਾੜੀ ਵਿਭਾਗ ਵਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ 'ਤੇ ਕਿਸਾਨ ਵਰਕਸ਼ਾਪ

ਅਜੀਤ ਡੈਸਕ 11-04-2026
• ਪਰਾਲੀ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਅਤੇ ਸਬਸਿਡੀ ਬਾਰੇ ਕਿਸਾਨਾਂ ਨੂੰ ਦਿੱਤੀ ਗਈ ਜਾਣਕਾਰੀ
ਜੋਧਾਂ, 10 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਬਲਾਕ ਪੱਖੋਵਾਲ ਦੇ ਪਿੰਡ ਜੋਧਾਂ ਵਿਖੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ 'ਤੇ ਇਕ ਕਿਸਾਨ ਜਾਗਰੂਕਤਾ ਵਰਕਸ਼ਾਪ ਲਗਾਈ ਗਈ, ਜਿਸ ਵਿਚ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ: ਗੁਰਦੀਪ ਸਿੰਘ ਨੇ ਜਿਥੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਉੱਥੇ ਇਸ ਵਰਕਸ਼ਾਪ ਵਿਚ ਪ੍ਰਗਤੀਸ਼ੀਲ ਕਿਸਾਨਾਂ, ਕਿਸਾਨ ਉਤਪਾਦਕ ਸੰਗਠਨਾਂ, ਸਥਾਨਕ ਐਗਰੀਗੇਟਰਾਂ, ਖੇਤੀਬਾੜੀ ਮਾਹਿਰਾਂ ਅਤੇ ਸਰਕਾਰੀ ਅਧਿਕਾਰੀਆਂ ਨੇ ਭਾਗ ਲਿਆ | ਇਸ ਮੌਕੇ ਡਾ: ਗੁਰਦੀਪ ਸਿੰਘ ਨੇ ਸੰਬੋਧਨ ਕਰਦਿਆਂ ਮਿੱਟੀ ਦੀ ਸਿਹਤ ਦੀ ਰੱਖਿਆ, ਹਵਾ ਪ੍ਰਦੂਸ਼ਣ ਘਟਾਉਣ ਅਤੇ ਰਾਜ ਵਿਚ ਟਿਕਾਊ ਖੇਤੀਬਾੜੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਗਗਨਦੀਪ ਕੌਰ ਬਲਾਕ ਖੇਤੀਬਾੜੀ ਅਫ਼ਸਰ ਪੱਖੋਵਾਲ ਨੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੁਆਰਾ ਉਤਸ਼ਾਹਿਤ ਕੀਤੇ ਜਾ ਰਹੇ ਵੱਖ-ਵੱਖ ਇਨ-ਸੀਟੂ ਅਤੇ ਐਕਸ-ਸੀਟੂ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਅਭਿਆਸਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਹੈਪੀ ਸੀਡਰ, ਸੁਪਰ ਐੱਸ.ਐੱਮ.ਐੱਸ, ਸਟ੍ਰਾ ਰੀਪਰ, ਮਲਚਰ ਅਤੇ ਰੋਟਾਵੇਟਰ ਵਰਗੀਆਂ ਸੀ.ਆਰ.ਐੱਮ ਮਸ਼ੀਨਰੀ 'ਤੇ ਸਬਸਿਡੀਆਂ ਰਾਹੀਂ ਸਰਕਾਰ ਵਲੋਂ ਦਿੱਤੇ ਜਾ ਰਹੇ ਸਮਰਥਨ 'ਤੇ ਚਾਨਣਾ ਪਾਇਆ ਜੋ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਬਿਨਾਂ ਕੁਸ਼ਲਤਾ ਨਾਲ ਪ੍ਰਬੰਧਨ ਕਰਨ ਵਿਚ ਮਦਦ ਕਰਦੇ ਹਨ | ਗ੍ਰਾਂਟ ਥੋਰਨਟਨ ਭਾਰਤ ਦੇ ਮੈਨੇਜਰ ਮਨਪ੍ਰੀਤ ਸਿੰਘ ਨੇ ਫ਼ਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਚੁਣੌਤੀ ਦਾ ਸਾਹਮਣਾ ਕਰਨ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਸੰਸਥਾਵਾਂ, ਵਿਕਾਸ ਸੰਗਠਨਾਂ ਅਤੇ ਕਿਸਾਨਾਂ ਵਿਚਕਾਰ ਸਹਿਯੋਗ ਦੀ ਮਹੱਤਤਾ 'ਤੇ ਚਾਨਣਾ ਪਾਇਆ | ਇਸ ਮੌਕੇ ਡਾ. ਪ੍ਰੇਮਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ ਜੋਧਾਂ, ਆਈ.ਸੀ.ਏ.ਆਰ. ਸਿਫੇਟ ਦੇ ਪਿ੍ੰਸੀਪਲ ਵਿਗਿਆਨੀ ਡਾ. ਰਣਜੀਤ ਸਿੰਘ ਨੇ ਕਿਹਾ ਕਿ ਅਜਿਹੇ ਉਪਰਾਲੇ ਕਿਸਾਨਾਂ ਵਿਚ ਜਾਗਰੂਕਤਾ ਪੈਦਾ ਕਰਨ, ਸੰਸਥਾਗਤ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਵਿਚ ਵਾਤਾਵਰਣ ਪੱਖੋਂ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਕਲਾਂ ਵਿਖੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ ਅਗਲੀ ਖ਼ਬਰ ਬਹਿਲ ਪਰਿਵਾਰ ਨੂੰ ਸਦਮਾ, ਮਾਤਾ ਬਲਵੀਰ ਕੌਰ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।