29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਕਲਾਂ ਵਿਖੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ

ਅਜੀਤ ਡੈਸਕ 11-04-2026
• ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਧੁਨਿਕ ਸਹੂਲਤਾਂ ਨਾਲ ਜੋੜਨਾ ਜ਼ਰੂਰੀ-ਪਿ੍ੰ. ਭੱਲਾ
ਹੰਬੜਾਂ, 10 ਅਪ੍ਰੈਲ (ਮੇਜਰ ਹੰਬੜਾਂ)-ਸਰਕਾਰੀ ਸੀਨੀਅਰ ਸਮਾਰਟ ਸਕੂਲ ਚੱਕ ਕਲਾਂ ਵਿਖੇ ਸਿੱਖਿਆ ਵਿਭਾਗ ਵਲੋਂ ਭੇਜੇ ਗਏ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ ਸਕੂਲ ਚੇਅਰਪਰਸਨ ਕਰਮਜੀਤ ਕੌਰ, ਪਿ੍ੰਸੀਪਲ ਰਾਕੇਸ਼ ਕੁਮਾਰ ਭੱਲਾ ਵਲੋਂ ਸਮੂਹ ਸਕੂਲ ਸਟਾਫ਼ ਅਤੇ ਬੱਚਿਆਂ ਦੀ ਹਾਜ਼ਰੀ 'ਚ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਰਾਕੇਸ਼ ਭੱਲਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆ ਸਾਰਿਆਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲਾਂ ਨੂੰ ਬਿਹਤਰ ਬਣਾਉਣ ਲਈ ਅਤੇ ਆਧੁਨਿਕ ਸਮੇਂ ਦੇ ਹਾਣੀ ਬਣਾਉਣਾ ਵੱਡਾ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਇੰਟਰੈਕਟਿਵ ਪੈਨਲਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਆਧੁਨਿਕ 'ਤੇ ਤਕਨੀਕੀ ਅਧਾਰਿਤ ਸਿੱਖਿਆ ਨਾਲ ਜੋੜਿਆ ਜਾਵੇਗਾ |
ਉਨ੍ਹਾਂ ਕਿਹਾ ਕਿ ਇਹ ਪੈਨਲ ਇੰਟਰਨੈੱਟ 'ਤੇ ਆਡੀਓ-ਵਿਜ਼ੁੂਅਲ ਸਾਧਨਾਂ ਰਾਹੀਂ ਪਾਠਾਂ ਨੂੰ ਹੋਰ ਵੀ ਰੋਚਨ 'ਤੇ ਪ੍ਰਭਾਵਸ਼ਾਲੀ ਬਣਾਉਣ 'ਚ ਮੱਦਦਗਾਰ ਸਾਬਤ ਹੋਣਗੇ | ਉਨ੍ਹਾਂ ਕਿਹਾ ਕਿ ਇਸ ਤਕਨੀਕ ਜ਼ਰੀਏ ਵਿਦਿਆਰਥੀਆਂ ਨੂੰ ਆਰਟੀਫਿਸ਼ਲ ਇੰਟੈਲੀਜ਼ੈਸ 'ਤੇ ਹੋਰ ਨਵੀਆਂ ਤਕਨੀਕਾਂ ਬਾਰੇ ਵੀ ਜਾਣਕਾਰੀ ਮਿਲੇਗੀ | ਜਿਸ ਨਾਲ ਉਹ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਹੋਣਗੇ | ਇਸ ਮੌਕੇ ਸਕੂਲ ਸਟਾਫ਼ ਮੈਡਮ ਜਸਬੀਰ ਕੌਰ, ਹਰਪ੍ਰੀਤ ਕੌਰ, ਰੀਨਾ, ਸੰਦੀਪ ਕੌਰ, ਜੋਤੀ ਜੰਬ, ਜਸਪ੍ਰੀਤ ਕੌਰ, ਸੁਮਨਪ੍ਰੀਤ ਕੌਰ, ਸੰਦੀਪ ਕੌਰ, ਸੁਮਨਦੀਪ ਕੌਰ, ਪਰਮਜੀਤ ਕੌਰ, ਸ਼ੰਕਰ ਲਾਲ, ਜਸਵੀਰ ਸਿੰਘ ਜੱਸੀ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਰੇਸ਼ਮ ਸਿੰਘ ਨੇ ਬਤੌਰ ਜਗਰਾਉਂ ਦੇ ਤਹਿਸੀਲਦਾਰ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਜੋਧਾਂ ਵਿਖੇ ਖੇਤੀਬਾੜੀ ਵਿਭਾਗ ਵਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ 'ਤੇ ਕਿਸਾਨ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।