29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਕਾਰਪੀਓ ਗੱਡੀ 'ਚ ਹੈਰੋਇਨ ਦੀ ਸਪਲਾਈ ਦਿੰਦੇ 3 ਕਾਬੂ

ਅਜੀਤ ਡੈਸਕ 11-04-2026
ਜਗਰਾਉਂ, 10 ਅਪ੍ਰੈਲ (ਗੁਰਦੀਪ ਸਿੰਘ ਮਲਕ)-ਸੀ.ਆਈ.ਏ. ਸਟਾਫ਼ ਜਗਰਾਉਂ ਵਲੋਂ ਤਿੰਨ ਨਸ਼ਾ ਤਸਕਰਾਂ ਨੂੰ ਵੱਡੀ ਮਾਤਰਾ ਵਿਚ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਸਟਾਫ਼ ਦੇ ਸਬ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀ ਸਮੇਤ ਸਿੱਧਵਾਂ ਬੇਟ ਖੇਤਰ ਵਿਚ ਗਸ਼ਤ ਕਰ ਰਹੇ ਸਨ | ਜਿਥੇ ਇਕ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਪਿੰਡ ਭੂਮਾਲ ਵਿਖੇ ਇਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਵਿਚ ਤਿੰਨ ਨੌਜਵਾਨ ਖੜ੍ਹੇ ਗਾਹਕਾਂ ਦੀ ਉਡੀਕ ਕਰ ਰਹੇ ਹਨ, ਜੋ ਕਿ ਵੱਡੇ ਪੱਧਰ 'ਤੇ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ ਅਤੇ ਇਸ ਮੌਕੇ ਹੈਰੋਇਨ ਦੀ ਸਪਲਾਈ ਦੇਣ ਲਈ ਸੈੱਡ ਥੱਲੇ ਖੜੇ ਹਨ | ਜਿਸ 'ਤੇ ਤੁਰੰਤ ਛਾਪਾ ਮਾਰਕੇ ਤਿੰਨੋਂ ਨੂੰ ਕਾਬੂ ਕਰ ਲਿਆ | ਜਿਨਾਂ ਦੀ ਪਹਿਚਾਣ ਸਰਬਜੀਤ ਸਿੰਘ ਉਰਫ਼ ਸੱਬੂ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਅੱਕੂਵਾਲ, ਅਕਾਸ਼ਦੀਪ ਸਿੰਘ ਉਰਫ਼ ਸੋਨੂੰ ਪੁੱਤਰ ਸੁਖਵਿੰਦਰ ਸਿੰਘ ਵਾਸੀ ਆਦਰਸ ਕਲੋਨੀ ਮੁਕਤਸਰ ਸਾਹਿਬ ਅਤੇ ਅਕਾਸ਼ਦੀਪ ਸਿੰਘ ਉਰਫ਼ ਟੱਲੀ ਪੁੱਤਰ ਅਮਨਦੀਪ ਸਿੰਘ ਵਾਸੀ ਪਿੰਡ ਮਲਕ ਵਜੋਂ ਹੋਈ ਹੈ | ਜਿਨਾਂ ਕੋਲੋਂ 102 ਗ੍ਰਾਮ ਹੈਰੋਇਨ ਅਤੇ ਇਕ ਸਕਾਰਪੀਓ ਗੱਡੀ ਬਰਾਮਦ ਹੋਈ ਹੈ | ਦੋਸ਼ੀਆਂ ਖ਼ਿਲਾਫ਼ ਪੁਲਿਸ ਥਾਣਾ ਸਿੱਧਵਾਂ ਬੇਟ ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਸਬ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਦੋਸ਼ੀ ਸਰਬਜੀਤ ਸਿੰਘ ਖ਼ਿਲਾਫ਼ ਪਹਿਲਾ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ |
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਮੌਕੇ ਧਾਰਮਿਕ ਸਮਾਗਮ ਤੇ ਦਸਤਾਰ ਮੁਕਾਬਲੇ 14 ਨੂੰ ਅਗਲੀ ਖ਼ਬਰ ਕਹਾਣੀਕਾਰ ਤੇਲੂ ਰਾਮ ਕੁਹਾੜਾ ਦਾ ਪਟਿਆਲਾ ਯੂਨੀਵਰਸਿਟੀ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।