29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਖ਼ਾਲਸਾ ਸਾਜਨਾ ਦਿਵਸ ਮੌਕੇ ਧਾਰਮਿਕ ਸਮਾਗਮ ਤੇ ਦਸਤਾਰ ਮੁਕਾਬਲੇ 14 ਨੂੰ

ਅਜੀਤ ਡੈਸਕ 11-04-2026
ਗੁਰੂਸਰ ਸੁਧਾਰ, 10 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਖ਼ਾਲਸਾ ਸਾਜਨਾ ਦਿਵਸ 'ਵਿਸਾਖੀ' ਮੌਕੇ ਕਥਾ ਕੀਰਤਨ, ਢਾਡੀ ਦਰਬਾਰ ਤੋਂ ਇਲਾਵਾ 'ਮੇਰੀ ਦਸਤਾਰ ਮੇਰੀ ਸ਼ਾਨ' ਤਹਿਤ ਸੱਤਵਾਂ ਦਸਤਾਰ ਮੁਕਾਬਲਾ 14 ਅਪ੍ਰੈਲ ਨੂੰ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਮੈਨੇਜਰ ਅਮਰੀਕ ਸਿੰਘ ਦਿਓਲ ਨੇ ਦੱਸਿਆ ਕਿ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਯੋਗ ਅਗਵਾਈ ਹੇਠ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸਕ ਦਿਹਾੜੇ ਮੌਕੇ ਵਾਲੇ ਇਨਾਂ ਸਮਾਗਮਾਂ ਵਿਚ ਜਿਥੇ ਵੱਡੀ ਗਿਣਤੀ ਅੰਦਰ ਸੰਗਤਾਂ ਕਥਾ-ਕੀਰਤਨ, ਢਾਡੀ ਦਰਬਾਰ ਤੇ ਸ਼ਬਦ ਗੁਰਬਾਣੀ ਦਾ ਆਨੰਦ ਮਾਨਣਗੀਆਂ, ਉਥੇ ਵਿਰਸਾ ਸੰਭਾਲ ਸਰਦਾਰੀ ਲਹਿਰ ਰਾਹੀਂ ਨੌਜਵਾਨ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿਚ ਹਿੱਸਾ ਲੈਣਗੇ | ਮੈਨੇਜਰ ਅਮਰੀਕ ਸਿੰਘ ਦਿਓਲ ਅਨੁਸਾਰ ਗੁਰੂਸਰ ਸੁਧਾਰ ਤੇ ਆਸਪਾਸ ਦੇ ਪਿੰਡਾਂ ਦੇ ਬੱਚੇ, ਨੌਜਵਾਨ ਹੀ ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿਚ ਭਾਗ ਲੈ ਸਕਦੇ ਹਨ ਤੇ ਜੇਤੂਆਂ ਨੂੰ ਨਕਦ ਇਨਾਮੀ ਰਾਸ਼ੀ ਤੇ ਸਨਮਾਨ ਚਿੰਨ੍ਹ ਭੇਟ ਕੀਤੇ ਜਾਣਗੇ |
ਪਿਛਲੀ ਖ਼ਬਰ ਮੀਟਿੰਗ ਮੁਲਤਵੀ ਹੋਣ 'ਤੇ ਆਸ਼ਾ ਵਰਕਰਾਂ ਦਾ ਤਿੱਖਾ ਰੋਸ, ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਅਗਲੀ ਖ਼ਬਰ ਸਕਾਰਪੀਓ ਗੱਡੀ 'ਚ ਹੈਰੋਇਨ ਦੀ ਸਪਲਾਈ ਦਿੰਦੇ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।