28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਅਜੀਤ ਡੈਸਕ 11-04-2026
ਜਗਰਾਉਂ/ਚੌਂਕੀਮਾਨ, 10 ਅਪ੍ਰੈਲ (ਗਾਲਿਬ, ਚੱਢਾ)-ਇਲਾਕੇ ਦੀ ਨਾਮਵਰ ਸੰਸਥਾ ਅਨੰਦ ਈਸ਼ਰ ਪਬਲਿਕ ਸਕੂਲ ਕੋਠੇ ਪੋਨਾ ਵਿਖੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿਚ ਬੂਟੇ ਲਗਾਏ ਗਏ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਮੈਡਮ ਕੰਵਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਸਾਫ਼ ਸੁਥਰਾ ਤੇ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਜਿਸ ਨਾਲ ਸਾਨੂੰ ਸਾਫ਼ ਸੁਥਰੀ ਆਕਸੀਜਨ ਮਿਲੇਗੀ ਤੇ ਕਈ ਭਿਆਨਕ ਬਿਮਾਰੀਆਂ ਤੋਂ ਬਚ ਸਕਦੇ ਹਾਂ | ਉਨ੍ਹਾਂ ਕਿਹਾ ਕਿ ਮਨੁੱਖ ਨੇ ਆਪਣੇ ਫਾਇਦੇ ਲਈ ਕੁਦਰਤ ਨਾਲ ਖਿਲਵਾੜ ਕੀਤਾ ਹੈ ਜਿਸ ਨਾਲ ਵਾਤਾਵਰਨ ਵਿਚ ਉੱਥਲ ਪੁੱਥਲ ਮਚੀ ਪਈ ਹੈ ਜਿਸ ਨੂੰ ਸਥਿਰ ਰੱਖਣ ਲਈ ਕੁਦਰਤ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਤੇ ਹਰਿਆ ਬਣਾਉਣਾ ਹੋਵੇਗਾ ਤੇ ਇਸ ਦੇ ਨਾਲ ਹੀ ਪਾਣੀ ਦੀ ਬੇਲੋੜੀ ਵਰਤੋਂ ਬੰਦ ਕਰਨੀ ਹੋਵੇਗੀ ਤੇ ਜ਼ਮੀਨ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਕੀਟਨਾਸਕ ਦਵਾਈਆਂ ਦੀ ਵਰਤੋਂ ਬੰਦ ਕਰਨੀ ਹੋਵੇਗੀ | ਇਸ ਮੌਕੇ ਸਤਨਾਮ ਸਰਬ ਕਲਿਆਣ ਟਰੱਸਟ ਦੇ ਧਾਰਮਿਕ ਅਧਿਆਪਕ ਮੈਡਮ ਜਸਪ੍ਰੀਤ ਕੌਰ, ਸੁਖਜਿੰਦਰ ਸਿੰਘ ਤੇ ਡੀ.ਪੀ. ਹਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਘਰ, ਖੇਤ ਜਾਂ ਪਿੰਡ ਦੀਆਂ ਸਾਂਝੀਆਂ ਖਾਲੀ ਪਈ ਥਾਂਵਾਂ 'ਤੇ ਬੂਟੇ ਲਗਾਉਣ ਤੇ ਦੂਜਿਆਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਨ ਜਿਸ ਨਾਲ ਅਸੀਂ ਆਪਣੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਹਰਿਆ-ਭਰਿਆ ਬਣਾ ਸਕੀਏ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਚੌਕੀਮਾਨ ਵਿਖੇ ਫਿਟਨੈੱਸ ਕੈਂਪ ਵਲੋਂ ਬੀਬੀ ਕੁਲਵਿੰਦਰ ਕੌਰ ਖ਼ਾਲਸਾ ਦਾ ਕੀਤਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸ਼ਿਵਾਲਿਕ ਸਕੂਲ ਜਗਰਾਉਂ ਦੀ ਵਿਦਿਆਰਥਣ ਰਵਨੀਤ ਕੌਰ ਨੇ ਅੱਠਵੀਂ ਦੇ ਨਤੀਜੇ 'ਚ ਪੰਜਾਬ ਭਰ 'ਚੋਂ ਤੀਸਰਾ ਸਥਾਨ ਕੀਤਾ ਹਾਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।