27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਨੰਬਰਦਾਰਾ ਯੂਨੀਅਨ ਨੇ ਐੱਸ.ਡੀ.ਐੱਮ. ਰਾਹੀਂ ਮੰਗਾਂ ਦੇ ਹੱਲ ਸੰਬੰਧੀ ਸਰਕਾਰ ਨੂੰ ਮੰਗ ਪੱਤਰ ਭੇਜਿਆ

ਅਜੀਤ ਡੈਸਕ 11-04-2026
ਰਾਏਕੋਟ, 10 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਸਬੰਧ 'ਚ ਤਹਿਸੀਲ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਦੀ ਅਗਵਾਈ ਹੇਠ ਵਫ਼ਦ ਵਲੋਂ ਰਾਏਕੋਟ ਦੇ ਐੱਸ.ਡੀ.ਐੱਮ ਰਮਨਜੀਤ ਰਾਹੀਂ ਸਰਕਾਰ ਨੂੰ ਮੰਗ-ਪੱਤਰ ਭੇਜਿਆ ਗਿਆ | ਇਸ ਮੌਕੇ ਨੰਬਰਦਾਰਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਜਤਾਉਂਦਿਆਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ | ਮੰਗ ਪੱਤਰ ਰਾਹੀਂ ਯੂਨੀਅਨ ਨੇ ਹੇਠ ਲਿਖੇ ਮਸਲਿਆਂ 'ਤੇ ਜ਼ੋਰ ਦਿੰਦਿਆਂ ਆਗੂਆਂ ਨੇ ਕਿਹਾ ਕਿ ਨੰਬਰਦਾਰਾਂ ਦੇ ਮਾਸਿਕ ਮਾਣਭੱਤੇ ਵਿੱਚ ਤੁਰੰਤ ਵਾਧਾ ਕੀਤਾ ਜਾਵੇ, ਸੂਬੇ ਦੇ ਅੰਦਰ ਨੰਬਰਦਾਰਾਂ ਨੂੰ ਟੋਲ ਟੈਕਸ ਤੋਂ ਪੂਰਨ ਤੌਰ 'ਤੇ ਮੁਕਤ ਕੀਤਾ ਜਾਵੇ, ਨੰਬਰਦਾਰ ਦੀ ਮੌਤ ਤੋਂ ਬਾਅਦ ਸਰਵਰਾਹ ਨੰਬਰਦਾਰੀ ਕਰ ਰਹੇ ਉਸਦੇ ਪੁੱਤਰ ਨੂੰ ਬਿਨ੍ਹਾਂ ਕਿਸੇ ਸ਼ਰਤ ਨੰਬਰਦਾਰ ਨਿਯੁਕਤ ਕੀਤਾ ਜਾਵੇ, ਸਾਲ 2012 ਦੇ ਨੋਟੀਫਿਕੇਸ਼ਨ ਅਨੁਸਾਰ ਤਹਿਸੀਲ ਪੱਧਰ 'ਤੇ ਨੰਬਰਦਾਰਾਂ ਦੇ ਬੈਠਣ ਲਈ ਵੱਖਰੇ ਕਮਰਿਆਂ ਦਾ ਪ੍ਰਬੰਧ ਕੀਤਾ ਜਾਵੇ, ਪੰਜਾਬ ਲੈਂਡ ਰੈਵੇਨਿਊ ਐਕਟ ਦੀ ਧਾਰਾ 28 ਅਨੁਸਾਰ ਮਿ੍ਤਕ ਨੰਬਰਦਾਰ ਦੀ ਜਗ੍ਹਾ ਉਸਦੇ ਲੜਕੇ ਨੂੰ ਤਰਜੀਹ ਦਿੱਤੀ ਜਾਵੇ, ਗੁਆਂਢੀ ਸੂਬੇ ਹਰਿਆਣਾ ਦੀ ਤਰਜ਼ 'ਤੇ ਨੰਬਰਦਾਰਾਂ ਲਈ 5 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਸਰਕਾਰੀ ਬੱਸਾਂ ਦਾ ਕਿਰਾਇਆ ਮੁਆਫ਼ ਕੀਤਾ ਜਾਵੇ, ਨੰਬਰਦਾਰਾਂ ਨੂੰ ਮੋਬਾਈਲ ਫੋਨ ਦਿੱਤੇ ਜਾਣ ਤਾਂ ਜੋ ਕੇ.ਵਾਈ.ਸੀ ਸਕੀਮ ਨੂੰ ਵਧੀਆ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ ਅਤੇ ਨੰਬਰਦਾਰਾਂ ਨੂੰ ਸ਼ਿਕਾਇਤ ਨਿਵਾਰਣ ਕਮੇਟੀਆਂ ਵਿਚ ਪ੍ਰਤੀਨਿਧਤਾ ਦਿੱਤੀ ਜਾਵੇ | ਯੂਨੀਅਨ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜ਼ਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ |
ਇਸ ਮੌਕੇ ਐੱਸ.ਡੀ.ਐੱਮ ਰਾਏਕੋਟ ਨੇ ਨੰਬਰਦਾਰ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਇਨ੍ਹਾਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣਗੇ | ਇਸ ਮੌਕੇ ਸੂਬੇਦਾਰ ਪਾਲ ਸਿੰਘ ਰਾਏਕੋਟ, ਤਲਵਿੰਦਰ ਸਿੰਘ ਭੰਗਾ ਹਲਵਾਰਾ, ਅੰਮਿ੍ਤਪਾਲ ਸਿੰਘ ਲੋਹਟਬੱਦੀ, ਜਗਤਾਰ ਸਿੰਘ ਪੱਖੋਵਾਲ, ਰਛਪਾਲ ਸਿੰਘ ਬੁਰਜ ਹਰੀ ਸਿੰਘ, ਹਰਬੰਸ ਸਿੰਘ ਰਾਜੋਆਣਾ ਕਲਾਂ, ਸੁਖਵਿੰਦਰ ਸਿੰਘ ਸੁਧਾਰ, ਗੁਰਦੀਪ ਸਿੰਘ ਜਲਾਲਦੀਵਾਲ, ਅਵਤਾਰ ਸਿੰਘ ਲੋਹਟਬੱਦੀ, ਕੁਲਤਾਰ ਸਿੰਘ ਅੱਚਰਵਾਲ, ਅਵਤਾਰ ਸਿੰਘ ਅੱਬੂਵਾਲ, ਕੁਲਵਿੰਦਰ ਸਿੰਘ ਫੇਰੂਰਾਈ, ਸਿਮਰਜੀਤ ਸਿੰਘ ਜਲਾਲਦੀਵਾਲ, ਕਰਮ ਸਿੰਘ ਤਾਜਪੁਰ, ਬਲਜਿੰਦਰ ਸਿੰਘ ਬੱਸੀਆਂ, ਜਗਜੀਤ ਸਿੰਘ ਗੋਂਦਵਾਲ, ਜਗਰੂਪ ਸਿੰਘ ਛੱਜਾਵਾਲ, ਪ੍ਰੇਮ ਸਿੰਘ ਅਕਾਲਗੜ੍ਹ, ਕੁਲਵੰਤ ਕੌਰ ਰੱਤੋਵਾਲ, ਪਰਮਜੀਤ ਕੌਰ ਜੌਹਲਾਂ, ਸੁਖਵਿੰਦਰ ਕੌਰ ਐਤੀਆਣਾ, ਬਲਜਿੰਦਰ ਕੌਰ ਨੰਗਲ ਕਲਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੇਵਾ ਮੁਕਤ ਹੋਣ 'ਤੇ ਵਾਹਲਾ ਨੂੰ ਦਿੱਤੀ ਨਿੱਘੀ ਵਿਦਾਇਗੀ <br/> ਅਗਲੀ ਖ਼ਬਰ ਪਿੰਡ ਚੌਕੀਮਾਨ ਵਿਖੇ ਫਿਟਨੈੱਸ ਕੈਂਪ ਵਲੋਂ ਬੀਬੀ ਕੁਲਵਿੰਦਰ ਕੌਰ ਖ਼ਾਲਸਾ ਦਾ ਕੀਤਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।