28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪਿੰਡ ਭੰਮੀਪੁਰਾ ਕਲਾਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 17-04-2026
ਜਗਰਾਉਂ/ਹਠੂਰ, 16 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਪਿੰਡ ਭੰਮੀਪੁਰਾ ਕਲਾਂ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬਾਬਾ ਰਣਜੀਤ ਸਿੰਘ ਗੁੱਜਰਵਾਲ ਵਾਲਿਆਂ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਤੋਂ ਬਾਅਦ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਸਾਨੂੰ ਸਿੰਘ ਸਜਾਇਆ | ਇਸ ਮੌਕੇ ਅਜੀਤ ਸਿੰਘ ਅਖਾੜਾ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ ਤੇ ਕਿਹਾ ਕਿ ਸਾਡਾ ਫਰਜ਼ ਬਣਦਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨਾ ਚਾਹੀਦਾ | ਇਸ ਸਮਾਗਮ ਦੌਰਾਨ ਇਕ ਬੱਚੀ ਨੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਕਵਿਤਾ ਵੀ ਪੇਸ਼ ਕੀਤੀ | ਅਖ਼ੀਰ ਵਿਚ ਪ੍ਰਬੰਧਕ ਕਮੇਟੀ ਵਲੋਂ ਅਜੀਤ ਸਿੰਘ ਅਖਾੜਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸਰਪ੍ਰਸਤ ਸੁਰਜੀਤ ਸਿੰਘ ਕੈਨੇਡੀਅਨ, ਪ੍ਰਧਾਨ ਸੰਦੀਪ ਸਿੰਘ, ਖ਼ਜ਼ਾਨਚੀ ਕੁਲਵੰਤ ਸਿੰਘ, ਜਸਪ੍ਰੀਤ ਸਿੰਘ, ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ, ਨੌਜਵਾਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਹਰਿਆਣਾ ਦਰਸ਼ਕ ਸਰੋਤਾ ਸੰਘ ਦਾ ਛਿਮਾਹੀ ਇਜਲਾਸ ਸਮਾਗਮ ਸਫ਼ਲਤਾਪੂਰਵਕ ਸਮਾਪਤ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।