17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਅਜੀਤ ਡੈਸਕ 18-04-2026
ਹੰਬੜਾਂ, 17 ਅਪ੍ਰੈਲ (ਮੇਜਰ ਹੰਬੜਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਕਲਾਂ ਵਿਖੇ ਪਿ੍ੰਸੀਪਲ ਸ੍ਰੀ ਰਕੇਸ਼ ਕੁਮਾਰ ਭੱਲਾ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਚੱਕ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਕੂਲ ਪਿ੍ੰਸੀਪਲ ਰਾਕੇਸ਼ ਕੁਮਾਰ ਭੱਲਾ ਨੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹਦਿਆਂ ਸਮਾਰੋਹ ਵਿਚ ਪਹੁੰਚੇ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ | ਪਿ੍ੰਸੀਪਲ ਭੱਲਾ ਨੇ ਵਿਦਿਆਰਥੀਆਂ ਨੂੰ ਤਨਦੇਹੀ ਨਾਲ ਮਿਆਰੀ ਸਿੱਖਿਆ ਪ੍ਰਧਾਨ ਕਰਨ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ ਤੇ ਦੱਸਿਆ ਕਿ ਸਕੂਲ ਵਲੋਂ ਦੂਰ ਪਿੰਡਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਟਰਾਂਸਪੋਰਟ ਦਾ ਜਿੱਥੇ ਵਿਸ਼ੇਸ਼ ਪ੍ਰਬੰਧ ਹੈ ਉੱਥੇ ਮਾਤਾ ਬਸੰਤ ਕੌਰ ਐਜੂਕੇਸ਼ਨ ਟਰੱਸਟ, ਪਿੰਡ ਦੇ ਦਾਨੀ ਸੱਜਣਾ ਦਾ ਸਕੂਲ ਦੇ ਪ੍ਰਬੰਧਾਂ 'ਚ ਵੱਡਾ ਹੱਥ ਹੈ | ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਚੱਕ ਨੇ ਪਰਿਵਾਰ ਵਲੋਂ ਆਪਣੇ ਪਿਤਾ ਮਹਿੰਦਰ ਸਿੰਘ ਦੀ ਯਾਦ ਵਿਚ ਸਕੂਲ ਦੇ ਪੜ੍ਹਾਈ, ਖੇਡਾਂ ਅਤੇ ਹੋਰ ਸਕੂਲ ਦੀਆਂ ਗਤੀਵਿਧੀਆਂ ਵਿਚ ਮੋਹਰੀ ਹੋਣਹਾਰ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ | ਸ. ਚੱਕ ਨੇ ਪਰਿਵਾਲ ਵਲੋਂ ਸਕੂਲ ਲਈ ਸਹਾਇਤਾ ਰਾਸ਼ੀ ਭੇਟ ਕਰਦਿਆਂ ਹਰੇਕ ਸਾਲ 51 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਤੇ ਇਸ ਤੋਂ ਇਲਾਵਾ ਸਕੂਲ 'ਚ ਪੜ੍ਹਦੇ ਬੱਚਿਆਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਕੀਤੇ ਜਾਣ ਦਾ ਵਾਅਦਾ ਕੀਤਾ | ਇਸ ਮੌਕੇ ਹੈੱਡ ਟੀਚਰ ਬਚਿੱਤਰ ਸਿੰਘ, ਜਗਦੇਵ ਸਿੰਘ, ਪ੍ਰਧਾਨ ਬਚਿੱਤਰ ਸਿੰਘ, ਲੈਕ: ਪ੍ਰਗਟ ਸਿੰਘ, ਲੈਕ: ਹਰਵਿੰਦਰ ਸਿੰਘ, ਲੈਕ: ਜਸਬੀਰ ਕੌਰ, ਅੰਮਿਤ ਭੰਡਾਰੀ, ਮੈਡਮ ਤਰਨਦੀਪ ਕੌਰ, ਮੈਡਮ ਦਿਲਪ੍ਰੀਤ ਕੌਰ, ਮੈਡਮ ਪੂਨਮਪ੍ਰੀਤ ਕੌਰ, ਮੈਡਮ ਹਰਪ੍ਰੀਤ ਕੌਰ, ਮੈਡਮ ਸੰਦੀਪ ਕੌਰ, ਮੈਡਮ ਪ੍ਰੀਦਪ ਕੌਰ, ਮੈਡਮ ਸੁਮਨਪ੍ਰੀਤ ਕੌਰ ਸਮੇਤ ਹੋਰ ਅਧਿਆਪਕ ਵੀ ਮੌਜੂਦ ਸਨ |
ਪਿਛਲੀ ਖ਼ਬਰ ਪਿੰਡਾਂ ਦੀਆਂ ਨਵੀਂਆਂ ਬਣੀਆਂ ਸੜਕਾਂ 'ਤੇ ਓਵਰਲੋਡ ਟਿੱਪਰ ਲੰਘਣ 'ਤੇ ਲਗਾਈ ਜਾਵੇ ਪਾਬੰਦੀ-ਪਿ੍ੰਸੀਪਲ ਬਾਵਾ ਅਗਲੀ ਖ਼ਬਰ ਗੁਰਦੁਆਰਾ ਨਾਨਕਸਰ 13 ਮੰਜ਼ਿਲਾਂ ਝੋਰੜਾਂ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।