17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਾਇੰਸ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਕਰਵਾਇਆ

ਅਜੀਤ ਡੈਸਕ 18-04-2026
ਜਗਰਾਉਂ, 17 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਸਰਕਾਰੀ ਸਨਮਤੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਵਿਖੇ ਕਾਲਜ ਡਾਇਰੈਕਟਰ ਡਾ. ਸੁਮੀਤ ਬਰਾੜ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਬੜੀ ਧੂਮਧਾਮ ਅਤੇ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ: ਭੁਪਿੰਦਰ ਕੌਰ ਵਲੋਂ ਗੁਰਬਾਣੀ ਦਾ ਸ਼ਬਦ ਗਾਇਨ ਕਰਕੇ ਕੀਤੀ ਗਈ | ਸਮਾਗਮ ਦੇ ਕਨਵੀਨਰ ਕਾਲਜ ਰਜਿਸਟਰਾਰ ਸ੍ਰੀ ਸੁਮਿਤ ਸੋਨੀ, ਪ੍ਰੋ. ਅਮੀਤ ਰਾਣਾ, ਪ੍ਰੋ. ਕਿਰਨਜੀਤ ਕੌਰ, ਮੈਡਮ ਰਜਨੀ ਭਾਰਦਵਾਜ ਦੁਆਰਾ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ ਦਾ ਉਦੇਸ਼ ਪੜ੍ਹਾਈ, ਖੇਡਾਂ ਅਤੇ ਹੋਰ ਸਹਿਯੋਗੀ ਗਤੀਵਿਧੀਆਂ ਵਿਚ ਹੋਣਹਾਰ ਵਿਦਿਆਰਥੀਆਂ ਨੂੰ ਪ੍ਰੋਤਸਾਹਿਤ ਕਰਨਾ ਸੀ | ਇਸ ਸਮਾਰੋਹ ਵਿਚ ਪ੍ਰੋ: ਸੁਮਨ ਲਤਾ ਪਿ੍ੰਸੀਪਲ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਾਲਜ ਡਾਇਰੈਕਟਰ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ | ਉਨ੍ਹਾਂ ਦੇ ਨਾਲ ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਡਾ. ਤਰੁਣਪ੍ਰੀਤ ਸਿੰਘ ਥਿੰਦ (ਸਹਾਇਕ ਪ੍ਰੋਫੈਸਰ) ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਕਾਲਜ ਡਾਇਰੈਕਟਰ ਡਾ. ਸੁਮੀਤ ਬਰਾੜ ਨੇ ਕਾਲਜ ਦੀਆਂ ਪ੍ਰਾਪਤੀਆਂ ਅਤੇ ਵਿਦਿਆਰਥੀਆਂ ਦੀ ਮਿਹਨਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਸਮਾਰੋਹ ਦੌਰਾਨ ਬੀ.ਐੱਸ.ਸੀ. ਭਾਗ ਪਹਿਲਾ, ਤੀਜਾ ਅਤੇ ਪੰਜਵਾਂ ਅਤੇ ਐੱਮ.ਐੱਸ.ਸੀ. ਭਾਗ ਪਹਿਲਾ ਅਤੇ ਤੀਜਾ ਵਿਚੋਂ ਭਾਗ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ, ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਸਟੂਡੈਂਟ ਕੌਂਸਲ ਦੇ ਵਿਦਿਆਰਥੀ, ਐੱਨ.ਐੱਸ.ਐੱਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ, ਰੈੱਡ ਰਿਬਨ ਕਲੱਬ ਦੇ ਬੈਸਟ ਵਲੰਟੀਅਰ ਆਦਿ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਪਿ੍ੰਸੀਪਲ ਪ੍ਰੋ. ਸੁਮਨ ਲਤਾ ਨੇ ਸਨਮਾਨਿਤ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮਿਹਨਤ ਕਰਕੇ ਜ਼ਿੰਦਗੀ 'ਚ ਸਫ਼ਲ ਹੋਣ ਲਈ ਕਿਹਾ |
ਸਮਾਗਮ ਵਿਚ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਡਾ: ਕਰਮਦੀਪ ਕੌਰ ਦੁਆਰਾ ਮੰਚ ਸੰਚਾਲਨ ਕੀਤਾ ਗਿਆ | ਇਸ ਮੌਕੇ ਵਾਈਸ ਡਾਇਰੈਕਟਰ ਪ੍ਰੋ: ਨਿਧੀ ਮਹਾਜਨ, ਡਾ: ਸਰਬਦੀਪ ਕੌਰ ਸਿੱਧੂ, ਪ੍ਰੋ: ਸਰਬਜੋਤ ਬੇਦੀ, ਸਮੂਹ ਸਟਾਫ਼ ਅਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਇੰਟਰਨੈਸ਼ਨਲ ਪਬਲਿਕ ਸਕੂਲ ਸਰਾਭਾ ਦਾ ਦਸਵੀਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਅਗਲੀ ਖ਼ਬਰ ਯੂਨੀਰਾਈਜ਼ ਸਕੂਲ ਦਾ ਸੀ.ਬੀ.ਐੱਸ.ਈ. ਬੋਰਡ ਦਸਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।