17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ਼ਹੀਦ ਕਰਤਾਰ ਸਿੰਘ ਸਰਾਭਾ ਇੰਟਰਨੈਸ਼ਨਲ ਪਬਲਿਕ ਸਕੂਲ ਸਰਾਭਾ ਦਾ ਦਸਵੀਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ

ਅਜੀਤ ਡੈਸਕ 18-04-2026
ਪੱਖੋਵਾਲ/ਸਰਾਭਾ, 17 ਅਪ੍ਰੈਲ (ਖੁਸ਼ਵਿੰਦਰ ਸਿੰਘ ਸਰਾਭਾ)-ਸੀ.ਬੀ.ਐੱਸ.ਈ ਬੋਰਡ ਦੇ ਇਸ ਵਰ੍ਹੇ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਇੰਟਰਨੈਸ਼ਨਲ ਪਬਲਿਕ ਸਕੂਲ ਸਰਾਭਾ ਦੇ ਵਿਦਿਆਰਥੀਆਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਬਰਲੀਨ ਕੌਰ ਧਾਲੀਵਾਲ ਨੇ ਵਧੀਆ ਪ੍ਰਦਰਸ਼ਨ ਕਰਦਿਆਂ 99.4 ਪ੍ਰਤੀਸ਼ਤ ਅੰਕ ਲੈ ਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾਕੇ ਆਪਣੇ ਸਕੂਲ ਤੇ ਮਾਂ-ਬਾਪ ਦਾ ਨਾਂਅ ਰੌਸ਼ਨ ਕੀਤਾ ਹੈ, ਜਦਕਿ ਮਨਸੀਰਤ ਕੌਰ ਨੇ 96.2 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਤੇ ਪ੍ਰਭਜੋਤ ਕੌਰ ਧਾਲੀਵਾਲ ਨੇ 92.8 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ 7 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅਤੇ 6 ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ਹਨ | ਇਸ ਪ੍ਰਾਪਤੀ 'ਤੇ ਸਕੂਲ ਦੀ ਚੇਅਰਪਰਸਨ ਰੁਪਿੰਦਰ ਕੌਰ, ਪਿ੍ੰ: ਅਮਨਪ੍ਰੀਤ ਕੌਰ, ਵਾਈਸ ਪਿ੍ੰ: ਰੋਹਨੀ ਗੋਸੁਆਮੀ, ਸਮੇਤ ਸਮੁੱਚੇ ਸਟਾਫ਼ ਨੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉੱਜ਼ਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਕਵੀ ਦਰਬਾਰ ਸਮਾਗਮ ਯਾਦਗਾਰੀ ਹੋ ਨਿਬੜਿਆ-ਡਾ. ਗਰੇਵਾਲ ਅਗਲੀ ਖ਼ਬਰ ਸਾਇੰਸ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।