11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

6 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 09-05-2026
ਸਿੱਧਵਾਂ ਬੇਟ, 8 ਮਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ.ਆਈ. ਅਮਰਜੀਤ ਸਿੰਘ ਦੀ ਦਿਸ਼ਾ-ਨਿਰਦੇਸ਼ 'ਤੇ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਏ.ਐੱਸ.ਆਈ. ਰਾਜਵਰਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਕਿਸੇ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸੁਖਵਿੰਦਰ ਸਿੰਘ ਉਰਫ਼ ਬਿੰਦਰ ਪੁੱਤਰ ਸੋਨਾ ਸਿੰਘ ਵਾਸੀ ਪਰਜੀਆਂ ਕਲਾਂ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਪਿੰਡ ਅੱਬੂਪੁਰਾ ਨਜ਼ਦੀਕ ਡਰੇਨ 'ਤੇ ਖੜ ਕੇ ਹੈਰੋਇਨ ਵੇਚਣ ਲਈ ਆਪਣੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸੁਖਵਿੰਦਰ ਸਿੰਘ ਨੂੰ 06 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਚੱਪੜਚਿੜੀ ਫ਼ਤਹਿ ਦਿਵਸ ਸਮਾਰੋਹ 'ਚ ਰਾਜਪਾਲ ਪੰਜਾਬ ਸ਼ਮੂਲੀਅਤ ਕਰਨਗੇ-ਕਿ੍ਸ਼ਨ ਕੁਮਾਰ ਬਾਵਾ ਅਗਲੀ ਖ਼ਬਰ ਸੋਨੀਆ ਬਿ੍ਗੇਡ ਪੰਜਾਬ ਪ੍ਰਧਾਨ ਬਿੱਟੂ ਨੇ ਜ਼ਿਲ੍ਹਾ, ਬਲਾਕ ਪ੍ਰਧਾਨ ਤੇ ਹੋਰ ਅਹੁਦੇਦਾਰ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।