10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਰਕਾਰੀ ਸਾਇੰਸ ਕਾਲਜ ਜਗਰਾਉਂ ਵਿਖੇ 72 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਅਜੀਤ ਡੈਸਕ 09-05-2026
ਜਗਰਾਉਂ, 8 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਰਜ ਜਗਰਾਉਂ ਵਿਖੇ ਕਾਲਜ ਡਾਇਰੈਕਟਰ ਡਾ. ਸੁਮੀਤ ਬਰਾੜ ਦੀ ਅਗਵਾਈ ਹੇਠ ਸੈਸ਼ਨ 2024-2025 ਦਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਦਿੱਤੀਆਂ ਗਈਆਂ | ਸਮਾਗਮ ਦੇ ਕਨਵੀਨਰ ਕਾਲਜ ਰਜਿਸਟਰਾਰ ਸੁਮਿਤ ਸੋਨੀ ਦੁਆਰਾ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਸਮਾਰੋਹ ਵਿਚ ਕਾਲਜ ਡਾਇਰੈਕਟਰ ਅਤੇ ਮੁੱਖ ਮਹਿਮਾਨ ਧਰਮ ਸਿੰਘ ਸੰਧੂ ਨੇ ਸ਼ਮ੍ਹਾ ਰੌਸ਼ਨ ਕਰਕੇ ਅਤੇ ਪ੍ਰੋ: ਭੁਪਿੰਦਰ ਕੌਰ ਵਲੋਂ ਗੁਰਬਾਣੀ ਦਾ ਸ਼ਬਦ ਗਾਇਣ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ | ਵਿੱਦਿਅਕ ਖੇਤਰ ਵਿਚ ਮਾਣਮੱਤੀਆਂ ਪ੍ਰਾਪਤੀਆਂ ਕਰਨ 'ਤੇ ਰੋਲ ਆਫ ਆਨਰ ਜਗਦੀਪ ਕੌਰ ਐੱਮ.ਐੱਸ.ਸੀ. (ਬਾਟਨੀ) ਨੂੰ ਐਵਾਰਡ ਦਿੱਤਾ ਅਤੇ ਇਸ ਤੋਂ ਇਲਾਵਾ 72 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ | ਕਾਲਜ ਡਾਇਰੈਕਟਰ ਡਾ: ਸੁਮੀਤ ਬਰਾੜ ਨੇ ਕਾਲਜ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਤੇ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹਦਿਆਂ ਕਾਲਜ ਵਿਚ ਕੀਤੀਆਂ ਹੋਈਆਂ ਗਤੀਵਿਧੀਆਂ ਦੀ ਸੰਖੇਪ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਡਿਗਰੀਆਂ ਪ੍ਰਾਪਤ ਕਰਨ ਵਾਲੇ ਇਹ ਵਿਦਿਆਰਥੀ ਸਾਡੇ ਕਾਲਜ ਦਾ ਮਾਣ ਹਨ ਅਤੇ ਇਹ ਭਵਿੱਖ ਵਿਚ ਸਮਾਜ ਦੀ ਤਰੱਕੀ ਵਿਚ ਆਪਣਾ ਸਹਿਯੋਗ ਦੇਣਗੇ | ਮੁੱਖ ਮਹਿਮਾਨ ਡਾ: ਧਰਮ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਹ ਹਮੇਸ਼ਾਂ ਆਪਣੇ ਮਾਤਾ-ਪਿਤਾ ਅਤੇ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਤੇ ਵਿੱਦਿਆ ਦੇ ਚਾਨਣ ਨੂੰ ਫੈਲਾਉਣ | ਇਸ ਮੌਕੇ ਵਾਈਸ ਡਾਇਰੈਕਟਰ ਨਿਧੀ ਮਹਾਜਨ, ਡਾ: ਕਰਮਦੀਪ ਕੌਰ, ਸਾਹਿਲ ਜਿੰਦਲ, ਪ੍ਰੋ. ਅਮਰਿੰਦਰ ਸਿੰਘ, ਕਿਰਨਜੀਤ ਕੌਰ, ਅਮੀਤ ਰਾਣਾ, ਰਜਨੀ ਭਾਰਦਵਾਜ, ਸਮੂਹ ਕਾਲਜ ਸਟਾਫ਼, ਕੌਂਸਲ ਮੈਂਬਰ ਦੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਜਗਰਾਉਂ ਵਿਖੇ ਕੌਮੀ ਲੋਕ ਅਦਾਲਤ ਅੱਜ ਅਗਲੀ ਖ਼ਬਰ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਨਿਵੇਸ਼ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।