10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੇ ਬੱਚਿਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਕਾਰਡ ਬਣਾਏ

ਅਜੀਤ ਡੈਸਕ 09-05-2026
ਸਿੱਧਵਾਂ ਬੇਟ, 8 ਮਈ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ. ਕਾਨਵੈੱਟ ਸਕੂਲ ਸਿੱਧਵਾਂ ਬੇਟ ਦੇ ਛੋਟੇ ਬੱਚਿਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਕਾਰਡ ਬਣਾਏ | ਇਸ ਮੌਕੇ ਪਿੰ੍ਰਸੀਪਲ ਮੈਡਮ ਮੋਨਾ ਠਾਕੁਰ ਨੇ ਬੱਚਿਆਂ ਨੂੰ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਸਾਡੇ ਚੌਥੇ ਦਰਜੇ ਦੇ ਕਰਮਚਾਰੀ ਸਾਡੇ ਸਕੂਲ ਦੀਆਂ ਗਤੀਵਿਧੀਆਂ ਵਿਚ ਸਾਡੀ ਮੱਦਦ ਕਰਦੇ ਹਨ | ਉਨ੍ਹਾਂ ਆਖਿਆ ਕਿ ਕੋਈ ਵੀ ਸੰਸਥਾ ਮਜ਼ਦੂਰਾਂ ਬਿਨ੍ਹਾਂ ਅਧੂਰੀ ਹੈ | ਇਹ ਮਜ਼ਦੂਰ ਅਤੇ ਸੇਵਾਦਾਰ ਕਿਸੇ ਵੀ ਸੰਸਥਾ ਦਾ ਜ਼ਰੂਰੀ ਅੰਗ ਹਨ | ਇਸ ਮੌਕੇ ਸਕੂਲ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰਧਾਨ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਟਰੀ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਨੇ ਵੀ ਸਕੂਲ ਦੇ ਵਾਹਨ ਚਲਾਉਂਦੇ ਡਰਾਇਵਰਾਂ, ਹੈਲਪਰਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਨਾਲ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਉਨ੍ਹਾਂ ਨੂੰ ਬੱਚਿਆਂ ਵਲੋਂ ਤਿਆਰ ਕੀਤੇ ਕਾਰਡ ਦਿੱਤੇ ਗਏ |
ਪਿਛਲੀ ਖ਼ਬਰ ਖ਼ਾਲਸਾ ਕਾਲਜੀਏਟ ਸਕੂਲ ਗੁਰੂਸਰ ਸੁਧਾਰ ਵਿਖੇ ਗਿਆਰ੍ਹਵੀਂ, ਬਾਰ੍ਹਵੀਂ ਦੀਆਂ ਕਲਾਸਾਂ ਸ਼ੁਰੂ ਅਗਲੀ ਖ਼ਬਰ ਸ਼ਿਵਾਲਿਕ ਮਾਡਲ ਸਕੂਲ ਵਿਖੇ ਮਾਂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।