10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜੀ.ਐੱਚ.ਜੀ. ਨਰਸਿੰਗ ਕਾਲਜ 'ਚ ਪੈਰਾ ਮੈਡੀਕਲ ਐਂਟਰੈਂਸ ਟੈਸਟ ਦੀਆਂ ਤਿਆਰੀਆਂ ਲਈ ਕੋਚਿੰਗ ਕਲਾਸਾਂ ਸ਼ੁਰੂ

ਅਜੀਤ ਡੈਸਕ 09-05-2026
ਰਾਏਕੋਟ, 8 ਮਈ (ਸੁਸ਼ੀਲ)-ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵਲੋਂ ਪੋਸਟ ਬੇਸਿਕ ਬੀ.ਐੱਸ.ਸੀ. ਨਰਸਿੰਗ ਕੋਰਸ ਵਿਚ ਦਾਖਲੇ ਲਈ ਪੀ.ਪੀ.ਐੱਮ.ਈ.ਟੀ.-ਟੈਸਟ 31 ਮਈ 2026 ਨੂੰ ਕਰਵਾਇਆ ਜਾਵੇਗਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੀ.ਐੱਚ.ਜੀ. ਕਾਲਜ ਆਫ ਨਰਸਿੰਗ ਰਾਏਕੋਟ ਦੀ ਪਿ੍ੰਸੀਪਲ ਕਰਮਵੀਰ ਕੌਰ ਨੇ ਦੱਸਿਆ ਕਿ ਇਸ ਪ੍ਰੀਖਿਆ ਰਾਹੀਂ ਉਮੀਦਵਾਰਾਂ ਨੂੰ ਬੀ.ਐੱਸ.ਸੀ. ਨਰਸਿੰਗ ਕੋਰਸ ਵਿਚ ਦਾਖ਼ਲੇ ਲਈ ਯੋਗਤਾ ਪ੍ਰਾਪਤ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦੀ ਤਿਆਰੀ ਲਈ ਜੀ.ਐੱਚ.ਜੀ. ਕਾਲਜ ਵਿਚ ਵਿਸ਼ੇਸ਼ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀ ਵੱਧ ਤੋਂ ਵੱਧ ਲਾਭ ਲੈ ਸਕਣ | ਉਨ੍ਹਾਂ ਦੱਸਿਆ ਕਿ ਇਸ ਲਈ ਆਨਲਾਈਨ ਅਰਜ਼ੀਆਂ 12 ਮਈ ਤੱਕ ਦਿੱਤੀਆਂ ਜਾ ਸਕਦੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਟੈਸਟ ਨੂੰ ਦੇਣ ਦੇ ਚਾਹਵਾਨ ਵਿਦਿਆਰਥੀਆਂ ਦੀ ਸਹੂਲਤ ਲਈ ਕਾਲਜ ਵਿਚ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ, ਜਿੱਥੇ ਆ ਕੇ ਵਿਦਿਆਰਥੀ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ |
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੀਸਰੇ ਦਿਨ ਵੀ ਜਾਰੀ ਅਗਲੀ ਖ਼ਬਰ ਖ਼ਾਲਸਾ ਕਾਲਜੀਏਟ ਸਕੂਲ ਗੁਰੂਸਰ ਸੁਧਾਰ ਵਿਖੇ ਗਿਆਰ੍ਹਵੀਂ, ਬਾਰ੍ਹਵੀਂ ਦੀਆਂ ਕਲਾਸਾਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।