10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਫ਼ਾਈ ਸੇਵਕਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੀਸਰੇ ਦਿਨ ਵੀ ਜਾਰੀ

ਅਜੀਤ ਡੈਸਕ 09-05-2026
ਜਗਰਾਉਂ, 8 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਤੇ ਮਿਉਂਸੀਪਲ ਐਕਸ਼ਨ ਕਮੇਟੀ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਛੇੜਿਆ ਗਿਆ ਸੰਘਰਸ਼ ਤੀਸਰੇ ਦਿਨ 'ਚ ਦਾਖ਼ਲ ਹੋ ਗਿਆ ਹੈ | ਨਗਰ ਕੌਂਸਲ ਜਗਰਾਉਂ ਵਿਖੇ ਚੱਲ ਰਹੇ ਧਰਨੇ ਦੌਰਾਨ ਸਫ਼ਾਈ ਸੇਵਕਾਂ ਅਤੇ ਮਿਉਂਸੀਪਲ ਕਾਮਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਮੰਗਾਂ ਦੇ ਤੁਰੰਤ ਹੱਲ ਦੀ ਮੰਗ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਦਿੱਲੀ ਤੋਂ ਪੰਜਾਬ ਦੀ ਸਰਕਾਰ ਨੂੰ ਚਲਾਉਣ ਵਾਲੇ ਰਾਜਨੀਤਿਕ ਆਗੂ ਸਫ਼ਾਈ ਸੇਵਕਾਂ ਅਤੇ ਮਿਉਂਸੀਪਲ ਕਾਮਿਆਂ ਦੇ ਚੱਲ ਰਹੇ ਹੱਕੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਆਪਣੇ ਪਿਛਲੱਗ ਪ੍ਰਧਾਨਾਂ ਰਾਹੀਂ ਸਾਜਿਸ਼ਾਂ ਰਚ ਰਹੇ ਹਨ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾ ਸੰਘਰਸ਼ ਤੇਜ਼ ਕੀਤਾ ਜਾਵੇਗਾ | ਧਰਨੇ ਦੌਰਾਨ ਸੰਜੇ ਕੁਮਾਰ ਬੱਬਾ ਚੇਅਰਮੈਨ ਆਲ ਇੰਡੀਆ ਭਾਰਤ ਵਿਕਾਸ ਨੌਜਵਾਨ ਸਭਾ ਅਤੇ ਸਨੀ ਮਲਹੋਤਰਾ ਜਨਰਲ ਸਕੱਤਰ ਆਲ ਇੰਡੀਆ ਭਾਰਤ ਵਿਕਾਸ ਸਭਾ ਪੰਜਾਬ ਵਲੋਂ ਨਗਰ ਕੌਂਸਲ ਜਗਰਾਉਂ ਵਿਖੇ ਪਹੁੰਚ ਕੇ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਦੇ ਹੱਕ ਵਿਚ ਹਾਜ਼ਰੀ ਲਗਵਾਈ ਗਈ |
ਪਿਛਲੀ ਖ਼ਬਰ ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ ਸਫ਼ਾਈ ਸੇਵਕ/ਸੀਵਰਮੈਨਾਂ ਦੀ ਕੰਮ ਛੋੜ ਹੜਤਾਲ ਤੀਸਰੇ ਦਿਨ ਵੀ ਜਾਰੀ ਅਗਲੀ ਖ਼ਬਰ ਜੀ.ਐੱਚ.ਜੀ. ਨਰਸਿੰਗ ਕਾਲਜ 'ਚ ਪੈਰਾ ਮੈਡੀਕਲ ਐਂਟਰੈਂਸ ਟੈਸਟ ਦੀਆਂ ਤਿਆਰੀਆਂ ਲਈ ਕੋਚਿੰਗ ਕਲਾਸਾਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।