10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਤੇਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੌਂਕੀਮਾਨ ਵਿਖੇ ਇੰਟਰਹਾਊਸ ਫੁੱਟਬਾਲ ਮੁਕਾਬਲੇ ਕਰਵਾਏ

ਅਜੀਤ ਡੈਸਕ 09-05-2026
ਚੌਂਕੀਮਾਨ, 8 ਮਈ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੌਂਕੀਮਾਨ ਵਿਖੇ ਕਲਾਸ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਲਈ ਇੰਟਰ ਹਾਊਸ ਫੁੱਟਬਾਲ ਮੁਕਾਬਲੇ ਕਰਵਾਏ ਗਏ | ਇਹ ਖੇਡ ਮੁਕਾਬਲੇ ਸਕੂਲ ਦੀ ਪਿ੍ੰਸੀਪਲ ਡਾ. ਬਲਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਦੇਖ-ਰੇਖ ਹੇਠ ਆਯੋਜਿਤ ਕੀਤੇ ਗਏ | ਮੁਕਾਬਲਿਆਂ ਵਿਚ ਵੱਖ-ਵੱਖ ਹਾਊਸਾਂ ਦੇ ਨੰਨੇ-ਮੁੰਨੇ ਖਿਡਾਰੀਆਂ ਨੇ ਬੜੇ ਜੋਸ਼ ਨਾਲ ਭਾਗ ਲਿਆ | ਇਹ ਮੁਕਾਬਲੇ ਫਿਜ਼ੀਕਲ ਐਜੂਕੇਸ਼ਨ ਅਧਿਆਪਕ ਸੁਖਵਿੰਦਰ ਸਿੰਘ ਅਤੇ ਕਿਰਨਦੀਪ ਕੌਰ ਦੀ ਰਹਿਨੁਮਾਈ ਹੇਠ ਬਹੁਤ ਹੀ ਸੁਚੱਜੇ ਅਤੇ ਸਫ਼ਲ ਢੰਗ ਨਾਲ ਕਰਵਾਏ ਗਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਦਿਆਂ ਖੇਡਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਦੀ ਮਿਹਨਤ ਅਤੇ ਸਹਿਯੋਗ ਕਾਰਨ ਸਾਰੇ ਮੈਚ ਸ਼ਾਂਤੀਪੂਰਵਕ ਅਤੇ ਸਫ਼ਲਤਾਪੂਰਵਕ ਸੰਪੰਨ ਹੋਏ | ਪਿ੍ੰਸੀਪਲ ਡਾ. ਬਲਵਿੰਦਰ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਵਿਕਾਸ ਲਈ ਬਹੁਤ ਜ਼ਰੂਰੀ ਹਨ | ਖੇਡਾਂ ਨਾਲ ਬੱਚਿਆਂ ਵਿੱਚ ਆਤਮਵਿਸ਼ਵਾਸ, ਸਹਿਯੋਗ ਦੀ ਭਾਵਨਾ ਅਤੇ ਸਰੀਰਕ ਤੰਦਰੁਸਤੀ ਦਾ ਵਿਕਾਸ ਹੁੰਦਾ ਹੈ | ਉਨ੍ਹਾਂ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਹਰੇਕ ਵਿਦਿਆਰਥੀ ਨੂੰ ਭਵਿੱਖ ਵਿੱਚ ਵੀ ਖੇਡ ਗਤੀਵਿਧੀਆਂ ਵਿਚ ਵੱਧ-ਚੜ੍ਹਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਮੁਕਾਬਲਿਆਂ ਦੇ ਅੰਤ ਵਿਚ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਹਰਭਜਨ ਸਿੰਘ ਗਿੱਲ ਸਲੇਮਪੁਰ ਦੇ ਦਿਹਾਂਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜਗਰਾਉਂ ਵਲੋਂ ਖ਼ਾਲਸਾ ਸਕੂਲ ਨੂੰ 50 ਹਜ਼ਾਰ ਦੀ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।