10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਪਰਿੰਗ ਡਿਊ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ

ਅਜੀਤ ਡੈਸਕ 09-05-2026
ਜਗਰਾਉਂ, 8 ਮਈ (ਵਿਨੋਦ ਕੁਮਾਰ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਸਪਰਿੰਗ ਡਿਊ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰੀਖਿਆ ਵਿਚ ਸਕੂਲ ਦੇ ਕੁੱਲ 82 ਵਿਦਿਆਰਥੀਆਂ ਨੇ ਭਾਗ ਲਿਆ, ਜਿੰਨ੍ਹਾਂ ਵਿਚੋਂ 11 ਵਿਦਿਆਰਥੀਆਂ ਨੇ ਅੱਵਲ ਸਥਾਨ ਪ੍ਰਾਪਤ ਕਰਕੇ ਟਰਾਫ਼ੀਆਂ ਅਤੇ ਐਵਾਰਡ ਆਪਣੇ ਨਾਮ ਕੀਤੇ | ਬਾਕੀ ਵਿਦਿਆਰਥੀਆਂ ਨੂੰ ਉਤਸ਼ਾਹ ਵਧਾਉਣ ਲਈ ਸਰਟੀਫ਼ਿਕੇਟ ਪ੍ਰਦਾਨ ਕੀਤੇ ਗਏ | ਜੇਤੂ ਵਿਦਿਆਰਥੀਆਂ ਵਿਚ ਅਵਨੂਰ ਕੌਰ, ਅਰਸ਼ਦੀਪ ਸਿੰਘ, ਖੁਸ਼ਪ੍ਰੀਤ ਕੌਰ, ਇੰਦਰਜੀਤ ਕੌਰ, ਸਮਰੀਤਜੀਤ ਕੌਰ, ਪ੍ਰਭਗੁਣ ਧਾਲੀਵਾਲ, ਮਨਸਹਿਜ ਸਿੰਘ, ਇਕਨੂਰ ਕੌਰ ਅਤੇ ਦਲਜੀਤ ਕੌਰ ਸਮੇਤ ਹੋਰ ਵਿਦਿਆਰਥੀਆਂ ਦੇ ਨਾਂਅ ਸ਼ਾਮਿਲ ਹਨ | ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨੇ ਨਾ ਸਿਰਫ਼ ਮਾਪਿਆਂ ਸਗੋਂ ਅਧਿਆਪਕਾਂ ਦਾ ਨਾਂਅ ਵੀ ਰੋਸ਼ਨ ਕੀਤਾ ਹੈ | ਸਕੂਲ ਪ੍ਰਬੰਧਕਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਸਕੂਲ ਦੇ ਪਿ੍ੰਸੀਪਲ ਰੀਨਾ ਜੈਦਿਕਾ ਅਤੇ ਵਾਈਸ ਪਿ੍ੰਸੀਪਲ ਬੇਅੰਤ ਬਾਵਾ ਨੇ ਕਿਹਾ ਕਿ ਧਾਰਮਿਕ ਸਿੱਖਿਆ ਬੱਚਿਆਂ ਦੇ ਚਰਿੱਤਰ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ, ਅਨੁਸ਼ਾਸਨ ਅਤੇ ਆਧਿਆਤਮਿਕਤਾ ਨੂੰ ਮਜ਼ਬੂਤ ਕਰਦੀਆਂ ਹਨ | ਇਸ ਮੌਕੇ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਸ.ਬਹਾਦੁਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ.ਐੱਸ.ਏ. ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਬਾਲਾ ਜੀ ਧਾਮ ਗੀਤਾ ਪ੍ਰਚਾਰ ਮੰਦਰ ਜਗਰਾਉਂ ਵਿਖੇ ਸੰਕੀਰਤਨ ਉਤਸਵ 15 ਨੂੰ ਅਗਲੀ ਖ਼ਬਰ ਹਰਭਜਨ ਸਿੰਘ ਗਿੱਲ ਸਲੇਮਪੁਰ ਦੇ ਦਿਹਾਂਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।