10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪਿੰਡ ਖੁਰਸੈਦਪੁਰਾ ਦੇ ਇਕ ਘਰ 'ਤੇ ਫਾਇਰਿੰਗ ਕਰਨ ਦੇ ਮਾਮਲੇ 'ਚ ਨਾਮਜ਼ਦ 7 ਲੋਕਾਂ 'ਚੋਂ 2 ਗਿ੍ਫ਼ਤਾਰ

ਅਜੀਤ ਡੈਸਕ 09-05-2026
ਸਿੱਧਵਾਂ ਬੇਟ, 8 ਮਈ (ਜਸਵੰਤ ਸਿੰਘ ਸਲੇਮਪੁਰੀ)-ਦਰਿਆ ਸਤਲੁਜ ਦੇ ਕੰਢੇ 'ਤੇ ਸਥਿਤ ਪਿੰਡ ਖੁਰਸੈਦਪੁਰਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਇਕ ਜ਼ਮੀਨੀ ਵਿਵਾਦ ਨੂੰ ਲੈ ਕੇ ਜਰਨੈਲ ਸਿੰਘ ਪੁੱਤਰ ਅਮਰੀਕ ਸਿੰਘ ਦੇ ਬਿਆਨਾਂ 'ਤੇ ਥਾਣਾ ਸਿੱਧਵਾਂ ਬੇਟ ਵਿਖੇ ਦਰਜ ਮਾਮਲੇ 'ਚ ਨਾਮਜ਼ਦ 7 ਦੋਸ਼ੀਆਂ 'ਚੋਂ 2 ਨੂੰ ਗਿ੍ਫਤਾਰ ਕਰ ਲਿਆ ਹੈ | ਇਸ ਸਬੰਧੀ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ.ਆਈ. ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਰਨੈਲ ਸਿੰਘ ਦਾ ਪਿੰਡ ਦੇ ਹਰੀ ਸਿੰਘ ਵਗੈਰਾ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਹੈ | ਇਸ ਸੰਬੰਧੀ ਪਹਿਲਾਂ ਵੀ ਦੋਸ਼ੀ ਧਿਰ 'ਤੇ ਜਰਨੈਲ ਸਿੰਘ ਦੇ ਬਿਆਨਾਂ 'ਤੇ 19-04-2025 ਨੂੰ ਧਾਰਾ 115(2),118(1), 126(2), 191(3), 190,351(2) ਬੀ.ਐੱਨ.ਐੱਸ. ਵਾਧਾ ਜੁਰਮ 117(2),238 ਬੀ.ਐੱਨ.ਐੱਸ. ਤਹਿਤ ਮੁਕੱਦਮਾਂ ਨੰ.83 ਦਰਜ ਕੀਤਾ ਗਿਆ ਸੀ | ਪਰ ਹੁਣ ਫਿਰ ਹਰੀ ਸਿੰਘ ਵਗੈਰਾ ਨੇ 5 ਮਈ ਨੂੰ ਜਰਨੈਲ ਸਿੰਘ ਦੇ ਘਰ ਉੱਤੇ ਫਾਇਰਿੰਗ ਕਰ ਦਿੱਤੀ ਜਿਸ 'ਤੇ ਇਕ ਵਾਰ ਫਿਰ ਜਰਨੈਲ ਸਿੰਘ ਦੇ ਬਿਆਨਾਂ 'ਤੇ ਬੱਗੀ, ਜੱਗੀ ਪੁੱਤਰਾਨ ਇਕਬਾਲ ਸਿੰਘ, ਹਰਵਿੰਦਰ ਸਿੰਘ ਪੁੱਤਰ ਜੀਤ ਸਿੰਘ, ਬਲਵਿੰਦਰ ਕੌਰ ਪਤਨੀ ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ ਪੁੱਤਰ ਜੀਤ ਸਿੰਘ, ਕੁਲਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਅਤੇ ਹਰੀ ਸਿੰਘ ਪੁੱਤਰ ਬਚਨ ਸਿੰਘ ਸਾਰੇ ਵਾਸੀਅਨ ਖੁਰਸੈਦਪੁਰਾ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਨੇ ਧਾਰਾ 125,190,191(3), 351 ਬੀ.ਐੱਨ.ਐੱਸ. ਅਤੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਮੁਕੱਦਮਾਂ ਨੰ.110 ਦਰਜ ਕਰਕੇ ਉਕਤ ਦੋਸ਼ੀਆਂ ਵਿਚੋਂ ਹਰੀ ਸਿੰਘ ਪੁੱਤਰ ਬਚਨ ਸਿੰਘ ਅਤੇ ਬਲਵਿੰਦਰ ਕੌਰ ਪਤਨੀ ਹਰਵਿੰਦਰ ਸਿੰਘ ਨੂੰ ਗਿ੍ਫਤਾਰ ਕਰ ਲਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਮਾਣਯੋਗ ਜਗਰਾਉਂ ਦੀ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ | ਉਨ੍ਹਾਂ ਦੱਸਿਆ ਕਿ ਬਾਕੀ ਦੋਸ਼ੀਆਂ ਨੂੰ ਹਿਰਾਸਤ ਵਿਚ ਲੈਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਸਮਾਗਮ ਅੱਜ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਐੱਸ.ਐੱਸ.ਪੀ. ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।