09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸੇਂਟ ਜੇਵੀਅਰ ਕਾਨਵੈਂਟ ਸਕੂਲ 'ਚ ਮਾਂ ਦਿਵਸ ਮਨਾਇਆ

ਅਜੀਤ ਡੈਸਕ 09-05-2026
ਭੂੰਦੜੀ, 8 ਮਈ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ 'ਚ ਪਿ੍ੰਸੀਪਲ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਮਾਂ ਦਿਵਸ ਬਹੁਤ ਹੀ ਭਾਵੁਕ ਅਤੇ ਯਾਦਗਾਰ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਮਨਮੋਹਕ ਪੇਸ਼ਕਾਰੀਆਂ ਰਾਹੀਂ ਮਾਂ ਦੇ ਅਟੁੱਟ ਪਿਆਰ, ਤਿਆਗ ਅਤੇ ਮਹਾਨਤਾ ਨੂੰ ਬੜੀ ਸੁੰਦਰਤਾ ਨਾਲ ਦਰਸਾਇਆ | ਵਿਦਿਆਰਥੀਆਂ ਵਲੋਂ ਮਾਂ ਦੀ ਮਹਾਨਤਾ ਨੂੰ ਸਮਰਪਿਤ ਕਵਿਤਾਵਾਂ, ਗੀਤ, ਭਾਵਪੂਰਣ ਭਾਸ਼ਣ, ਨਾਟਕ ਅਤੇ ਨਿ੍ਤ ਪੇਸ਼ ਕੀਤੇ ਗਏ | ਬੱਚਿਆਂ ਦੀਆਂ ਭਾਵਨਾਤਮਕ ਪੇਸ਼ਕਾਰੀਆਂ ਨੇ ਹਾਜ਼ਰ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ | ਪਿ੍ੰ: ਜਸਵੰਤ ਕੌਰ ਢੱਟ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਮਾਂ ਬੱਚੇ ਦਾ ਪਹਿਲਾ ਗੁਰੂ, ਪਹਿਲੀ ਦੋਸਤ ਅਤੇ ਜੀਵਨ ਦੀ ਸਭ ਤੋਂ ਵੱਡੀ ਪ੍ਰੇਰਣਾ ਹੁੰਦੀ ਹੈ | ਮਾਂ ਦਾ ਪਿਆਰ ਨਿਸ਼ਕਾਮ ਅਤੇ ਬੇਮਿਸਾਲ ਹੁੰਦਾ ਹੈ, ਜਿਸ ਦੀ ਕੋਈ ਤੁਲਨਾ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਵਿਦਿਆਰਥੀਆਂ ਨੂੰ ਮਾਪਿਆਂ ਦਾ ਸਤਿਕਾਰ ਕਰਨ ਅਤੇ ਹਮੇਸ਼ਾਂ ਉਨ੍ਹਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਸੁੰਦਰ ਗ੍ਰੀਟਿੰਗ ਕਾਰਡ, ਚਿੱਤਰਕਲਾ ਅਤੇ ਪ੍ਰੇਰਣਾਦਾਇਕ ਸੁਨੇਹੇ ਵੀ ਪ੍ਰਦਰਸ਼ਿਤ ਕੀਤੇ ਗਏ | ਚੇਅਰਮੈਨ ਪਰਗਟ ਸਿੰਘ ਸੰਘਾ ਅਤੇ ਡਾਇਰੈਕਟਰ ਮਨਦੀਪ ਸਿੰਘ ਢੱਟ ਨੇ ਮਾਂ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਾਂ ਦੇ ਪਿਆਰ ਦੀ ਰੌਸ਼ਨੀ ਜੀਵਨ ਦੇ ਹਰ ਰਾਹ ਵਿਚ ਸਹਾਰਾ ਦਿੰਦੀ ਹੈ | ਉਨ੍ਹਾਂ ਕਿਹਾ ਕਿ ਮਾਂ ਦੀ ਪਵਿੱਤਰਤਾ ਅਤੇ ਮਮਤਾ ਸਾਡੀ ਸਭ ਤੋਂ ਵੱਡੀ ਪ੍ਰੇਰਣਾ ਹੈ |
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ ਟੈਂਟ ਦੇ ਗੋਦਾਮ ਵਿਚ ਛਾਪੇਮਾਰੀ ਦੌਰਾਨ ਪਾਣੀ ਦੇ ਸੈਂਪਲ ਭਰੇ ਅਗਲੀ ਖ਼ਬਰ ਯੂਨੀਰਾਈਜ਼ ਵਰਲਡ ਸਕੂਲ ਵਿਖੇ ਮਾਂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।