ਹੰਬੜਾਂ, 16 ਮਈ (ਮੇਜਰ ਹੰਬੜਾਂ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਉਂਡੇਸ਼ਨ ਦੇ ਚੇਅਰਮੈਨ ਸ੍ਰੀ ਕਿ੍ਸ਼ਨ ਕੁਮਾਰ ਬਾਵਾ ਅਤੇ ਫਾਉਂਡੇਸ਼ਨ ਦੇ ਸਰਗਰਮ ਐਕਟਿਵ ਮੈਂਬਰ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਵੱਲੋਂ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਦੀ ਲੋਕਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਤੇਜਾ ਸਿੰਘ ਗਿੱਲ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਲੁਧਿਆਣਾ ਜ਼ਿਲ੍ਹੇ ਦੇ ਜਨਰਲ ਸੈਕਟਰੀ ਨਿਯੁਕਤ ਕੀਤਾ | ਇਸ ਮੌਕੇ ਚੇਅਰਮੈਨ ਬਾਵਾ ਨੇ ਕਿ ਸਰਪ੍ਰਸਤ ਤੇਜਾ ਸਿੰਘ ਗਿੱਲ ਬਹੁਤ ਵੀ ਵਧੀਆ ਸਰਗਰਮ ਆਗੂ ਹਨ, ਜਿਨ੍ਹਾਂ ਦੀ ਹੰਬੜਾਂ 'ਚ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਨਵੀਂ ਜ਼ਿਮੇਂਵਾਰੀ ਫਾਉਡੇਸ਼ਨ'ਚ ਦਿੱਤੀ ਗਈ ਹੈ 'ਤੇ ਸਾਨੂੰ ਆਸ ਹੈ ਕਿ ਉਹ ਆਪਣੀ ਜ਼ਿਮੇਵਾਰੀ ਨੂੰ ਬਾਖੂਬੀ ਨਾਲ ਨਿਭਾਉਣਗੇ ਤੇ ਸੰਗਤਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਸਿੱਖਿਆਵਾਂ ਨਾਲ ਜੋੜਨਗੇ | ਇਸ ਮੌਕੇ ਨਵ-ਨਿਯੁਕਤ ਤੇਜਾ ਸਿੰਘ ਗਿੱਲ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਉਡੇਸ਼ਨ ਦੇ ਚੇਅਰਮੈਨ ਸ੍ਰੀ ਕਿ੍ਸ਼ਨ ਕੁਮਾਰ ਬਾਵਾ ਜੀ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਫਾਊਾਡੇਸ਼ਨ 'ਚ ਮੈਨੂੰ ਮਾਣ ਦਿੱਤਾ ਮੈਂ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਫਾਊਾਡੇਸ਼ਨ ਦੀ ਚੜ੍ਹਦੀ ਕਲਾ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਾਂਗਾ | ਇਸ ਮੌਕੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਕਿਸਾਨ ਆਗੂ ਹਰਜਿੰਦਰ ਸਿੰਘ ਹੈਰੀ ਗਿੱਲ, ਜਸਵਿੰਦਰ ਸਿੰਘ ਲੀਹਾਂ, ਗੁਪ੍ਰੀਤ ਸਿੰਘ ਤੇ ਹੋਰਾਂ ਵਲੋਂ ਸਰਪ੍ਰਸਤ ਤੇਜਾ ਸਿੰਘ ਗਿੱਲ ਨੂੰ ਸਨਮਾਨਿਤ ਕੀਤਾ ਗਿਆ |