12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

30 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 23-05-2026
ਜਗਰਾਉਂ, 22 ਮਈ (ਗੁਰਦੀਪ ਸਿੰਘ ਮਲਕ)-ਪੁਲਿਸ ਚੌਂਕੀ ਬੱਸ ਸਟੈਂਡ ਦੀ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਚੌਕੀ ਇੰਚਾਰਜ ਆਤਮਾ ਸਿੰਘ ਨੇ ਦੱਸਿਆ ਕਿ ਉਹ ਸਾਥੀ ਪੁਲਿਸ ਕਰਮਚਾਰੀਆਂ ਨਾਲ ਕੋਠੇ ਖੰਜੂਰਾਂ ਰੋਡ ਪਿੰਡ ਅਲੀਗੜ੍ਹ ਖੇਤਰ 'ਚ ਗਸ਼ਤ ਕਰ ਰਹੇ ਸਨ | ਇਸ ਦੌਰਾਨ ਕੋਠੇ ਖੰਜੂਰਾਂ ਸਾਈਡ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜ ਪਿਆ | ਜਿਸ ਨੂੰ ਤੁਰੰਤ ਕਾਬੂ ਕਰ ਲਿਆ, ਜਿਸਦੀ ਪਹਿਚਾਣ ਕਰਮਜੀਤ ਸਿੰਘ ਕਾਲੂ ਪੁੱਤਰ ਜਸਵਿੰਦਰ ਸਿੰਘ ਵਾਸੀ ਗਲੀ ਨੰਬਰ 3 ਨੇੜੇ ਬਾਵਾ ਮੰਦਰ ਗੀਤਾ ਕਲੋਨੀ ਜਗਰਾਉਂ ਵਜੋਂ ਹੋਈ | ਜਿਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਦੋਸ਼ੀ ਖ਼ਿਲਾਫ਼ ਪੁਲਿਸ ਥਾਣਾ ਸਿਟੀ ਜਗਰਾਉਂ 'ਚ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਅਕਾਲੀ ਉਮੀਦਵਾਰ ਬੀਬੀ ਪ੍ਰਦੀਪ ਕੌਰ ਢਿੱਲੋਂ ਦੇ ਹੱਕ ਚੋਣ ਜਲਸਾ ਅਗਲੀ ਖ਼ਬਰ ਗੁਰਦੁਆਰਾ ਮਾਤਾ ਸਾਹਿਬ ਕੌਰ ਜਗਰਾਉਂ ਵਿਖੇ ਗੁਰਮਤਿ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।