12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸ਼੍ਰੋਮਣੀ ਅਕਾਲੀ ਦਲ ਨੇ ਰੋਡ ਸ਼ੋਅ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ

ਸ਼੍ਰੋਮਣੀ ਅਕਾਲੀ ਦਲ ਦੇ ਰੋਡ ਸ਼ੋਅ ਦੀ ਸ਼ੁਰੂਆਤ ਕਰਨ ਸਮੇਂ ਜਥੇਦਾਰ ਹੀਰਾ ਸਿੰਘ ਗਾਬੜੀਆ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਜਥੇਦਾਰ ਜਗਜੀਤ ਸਿੰਘ ਤਲਵੰਡੀ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਅਮਨਦੀਪ ਸਿੰਘ ਗਿੱਲ | ਤਸਵੀਰ: ਬਲਵਿੰਦਰ ਸਿੰਘ ਲਿੱਤਰ <br/> 23-05-2026
ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ਕਤੀ ਪ੍ਰਦਰਸ਼ਨ ਕਰਦਿਆਂ ਰੋਡ ਸ਼ੋਅ ਕੱਢਿਆ ਗਿਆ, ਜੋ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਤੋਂ ਸ਼ੁਰੂ ਹੋ ਕੇ ਵਾਰਡ ਨੰਬਰ-06, 08, 09, 11, 12, 13, 14 ਤੇ 15 ਤੋਂ ਹੁੰਦਾ ਹੋਇਆ ਸ਼ਾਮ ਸਮੇਂ ਮੁੱਖ ਦਫ਼ਤਰ ਵਿਖੇ ਆ ਕੇ ਸਮਾਪਤ ਹੋਇਆ | ਜਿੱਥੇ ਲੋਕਾਂ ਵਲੋਂ ਇਸ ਰੋਡ ਸ਼ੋਅ ਨੂੰ ਭਰਪੂਰ ਸਮਰਥਨ ਮਿਲਿਆ ਅਤੇ ਸ਼ਹਿਰ ਵਾਸੀਆਂ ਨੇ ਅਮਨਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਗੱਲਬਾਤ ਕਰਦੇ ਹੋਏ ਪਾਰਟੀ ਦੇ ਚੋਣ ਅਬਜ਼ਰਵਰ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੀ ਪਿਛਲੀ ਨਗਰ ਕੌਂਸਲ ਵਲੋਂ ਵੀ ਸ਼ਹਿਰ ਦਾ ਕੋਈ ਵਿਕਾਸ ਨਹੀਂ ਕੀਤਾ ਗਿਆ | ਜਿਸ ਦੇ ਚੱਲਦੇ ਲੋਕ ਹੁਣ ਖੁੱਲ੍ਹ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ੍ਹ ਰਹੇ ਹਨ ਅਤੇ ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾਈ ਬੈਠੇ ਹਨ | ਇਸ ਰੋਡ ਸ਼ੋਅ ਦੌਰਾਨ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਬਿਕਰਮਜੀਤ ਸਿੰਘ ਖ਼ਾਲਸਾ ਸਾਬਕਾ ਸੰਸਦੀ ਸਕੱਤਰ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਪ੍ਰਭਜੋਤ ਸਿੰਘ ਧਾਲੀਵਾਲ, ਬਲਜਿੰਦਰ ਸਿੰਘ ਮਿੰਟੂ ਜੱਟਪੁਰਾ, ਜਗਦੇਵ ਸਿੰਘ ਸੈਂਭੀ, ਜੁਗਰਾਜ ਸਿੰਘ ਭੈਣੀ ਦਰੇੜਾ, ਡਾ: ਸੁਖਦੇਵ ਸਿੰਘ ਕੇਡੀ ਗੋਬਿੰਦਗੜ੍ਹ, ਪਵਨ ਧਾਲੀਵਾਲ, ਰਾਜ ਸਿੰਘ ਸੱਤੋਵਾਲ, ਭੁਪਿੰਦਰ ਸਿੰਘ ਸੱਤੋਵਾਲ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ, ਸੰਜੀਵ ਕੁਮਾਰ ਬੌਵਾ ਗੋਇਲ, ਪਿ੍ੰਸੀਪਲ ਹਰਜੀਤ ਸਿੰਘ ਜਲਾਲਦੀਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ-03 ਤੋਂ 'ਆਪ' ਉਮੀਦਵਾਰ ਸੁਖਵਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਮਨਜੀਤ ਸਿੰਘ ਕੋਆਰਡੀਨੇਟਰ ਮਾਲਵਾ ਜ਼ੋਨ ਨੇ ਆਪਣੇ ਭਰਾ ਲਈ ਵਾਰਡ ਨੰਬਰ-14 'ਚ ਘਰ-ਘਰ ਵੋਟਾਂ ਮੰਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।