31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲੇ ਨਾਮ ਜਪਣ, ਕਿਸੇ ਦੀ ਬੁਰਾਈ ਨੂੰ ਭੁੱਲਣ ਅਤੇ ਹੱਥੀਂ ਕਿਰਤ ਕਰਨ 'ਚ ਵਿਸ਼ਵਾਸ ਰੱਖਦੇ ਸਨ-ਸੰਤ ਬਾਬਾ ਅਰਵਿੰਦਰ ਸਿੰਘ

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਮੌਕੇ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ ਪ੍ਰਕਾਸ਼ ਕਰਵਾਏ ਦੂਸਰੀ ਲੜੀ ਦੇ ਅਖੰਡ ਪਾਠਾਂ ਦੀ ਆਰੰਭਤਾ ਦੀ ਅਰਦਾਸ ਮੌਕੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲੇ | ਅਜੀਤ ਤਸਵੀਰ <br/> 24-05-2026
ਜਗਰਾਉਂ, 23 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੱਚਖੰਡਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿਤ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ ਚੱਲ ਰਹੇ ਪੰਜ ਰੋਜ਼ਾ ਸਮਾਗਮਾਂ ਦੌਰਾਨ ਪ੍ਰਕਾਸ਼ ਕਰਵਾਏ ਪਹਿਲੀ ਲੜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਦੂਸਰੀ ਲੜੀ ਦੇ ਅਖੰਡ ਪਾਠ ਆਰੰਭ ਕਰਵਾਏ ਗਏ | ਅਰਦਾਸ ਭਾਈ ਮਨਦੀਪ ਸਿੰਘ ਅਤੇ ਗੁਰਬਾਣੀ ਦਾ ਕੀਰਤਨ ਭਾਈ ਕੁਲਵੰਤ ਸਿੰਘ ਦੀਵਾਨਾ ਅਤੇ ਭਾਈ ਬਲਜਿੰਦਰ ਸਿੰਘ ਦੀਵਾਨਾ ਦੇ ਜਥੇ ਵਲੋਂ ਕੀਤਾ ਗਿਆ | ਇਹ ਸਮਾਗਮ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਤੋਂ ਵਰੋਸਾਏ ਅਤੇ ਉਨ੍ਹਾਂ ਦੇ ਸਪੁੱਤਰ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ਨਿਗਰਾਨੀ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਮਹਾਂਪੁਰਖਾਂ ਦੀ ਯਾਦ ਵਿਚ ਕੈਨੇਡਾ ਅਤੇ ਅਮਰੀਕਾ ਵਿਖੇ ਵੀ ਸਮਾਗਮ ਹੋਣਗੇ | ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਕਿਹਾ ਕਿ ਨਿਰਸਵਾਰਥ ਹੋ ਕੇ ਕਾਦਰ ਦੀ ਸਾਜੀ ਕੁਦਰਤ ਦੀ ਸੇਵਾ ਕਰਨ ਵਾਲਿਆਂ ਨੂੰ ਸਮਾਜ ਹਮੇਸ਼ਾ ਯਾਦ ਰੱਖਦਾ ਹੈ | ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਨੇ ਆਪਣੇ ਜੀਵਨ ਵਿਚ ਕਦੇ ਵੀ ਕਿਸੇ ਨਾਲ ਵੈਰ ਵਿਰੋਧ ਨਹੀਂ ਕਮਾਇਆ ਅਤੇ ਨਾ ਹੀ ਕਿਸੇ ਦਾ ਬੁਰਾ ਕੀਤਾ | ਉਹ ਨਾਮ ਜਪਣ, ਕਿਸੇ ਦੀ ਬੁਰਾਈ ਨੂੰ ਭੁੱਲਣ ਅਤੇ ਹੱਥੀਂ ਕਿਰਤ ਕਰਨ ਵਿਚ ਯਕੀਨ ਰੱਖਦੇ ਸਨ | ਇਸ ਮੌਕੇ ਦਲੇਰ ਸਿੰਘ ਲੁਧਿਆਣਾ ਅਤੇ ਮਨਦੀਪ ਸਿੰਘ ਮੰਨੀ ਕੈਲਪੁਰ ਨੇ ਦੱਸਿਆ ਕਿ ਦੂਸਰੀ ਲੜੀ ਦੇ ਪ੍ਰਕਾਸ਼ ਕਰਵਾਏ ਅਖੰਡ ਪਾਠਾਂ ਦੇ ਭੋਗ 25 ਮਈ ਨੂੰ ਸਵੇਰੇ 10 ਵਜੇ ਪੈਣ ਉਪਰੰਤ ਦੀਵਾਨ ਸਜਾਏ ਜਾਣਗੇ | ਇਨ੍ਹਾਂ ਦੀਵਾਨਾਂ 'ਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ, ਸੰਤ ਮਹਾਂਪੁਰਖ, ਕੀਰਤਨੀ ਜਥਿਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਆਦਿ ਸੰਸਥਾਵਾਂ ਦੇ ਆਗੂ ਪਹੁੰਚ ਕੇ ਹਾਜ਼ਰੀਆਂ ਭਰਨਗੇ | ਇਸ ਤੋਂ ਇਲਾਵਾ 24 ਮਈ ਦੀ ਰਾਤ ਨੂੰ ਕੀਰਤਨ ਦਰਬਾਰ ਵੀ ਸਜਾਇਆ ਜਾ ਰਿਹਾ ਹੈ | ਇਸ ਮੌਕੇ ਮਨਜੀਤ ਸਿੰਘ ਲੁਧਿਆਣਾ, ਅਸ਼ੋਕ ਕੁਮਾਰ, ਵਿਸ਼ਾਲ ਕਪੂਰ, ਦੇਵਦੱਤ ਕਪੂਰ, ਗੁਰਸਿਮਰਨ ਸਿੰਘ, ਗੌਰਵ ਕਪੂਰ, ਕਿ੍ਸ਼ਨ ਕਪੂਰ, ਅਵਤਾਰ ਸਿੰਘ ਬਿੱਟਾ, ਹਰਚੰਦ ਸਿੰਘ, ਜਰਨੈਲ ਸਿੰਘ ਜੋਧਾਂ, ਪਰਮਜੀਤ ਸਿੰਘ, ਮਨਿੰਦਰ ਸਿੰਘ, ਅਮਨਦੀਪ ਸਿੰਘ, ਜਗਦੀਪ ਸਿੰਘ ਕਾਉਂਕੇ, ਮਨਧੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਤੇ 'ਆਪ' ਉਮੀਦਵਾਰਾਂ ਖ਼ਿਲਾਫ਼ 'ਆਪਣੇ' ਹੀ ਆਜ਼ਾਦ ਉਮੀਦਵਾਰ ਬਣ ਨਿੱਤਰੇ ਅਗਲੀ ਖ਼ਬਰ ਜੀ.ਟੀ.ਬੀ ਕਾਲਜ ਦਾਖਾ 12ਵੀਂ ਪਾਸ ਵਿਦਿਆਰਥੀਆਂ ਨੂੰ ਦਾਖ਼ਲੇ ਸਮੇਂ ਵਿਸ਼ਿਆਂ ਦੀ ਚੋਣ ਬਾਰੇ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।