31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਰਾਏਕੋਟ ਸ਼ਹਿਰ 'ਚ ਪੁਲਿਸ ਵਲੋਂ ਫਲੈਗ ਮਾਰਚ

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਰਾਏਕੋਟ ਸ਼ਹਿਰ 'ਚ ਫਲੈਗ ਮਾਰਚ ਦੀ ਅਗਵਾਈ ਕਰਦੇ ਹੋਏ ਐੱਸ.ਐੱਚ.ਓ. ਸੁਰਜੀਤ ਸਿੰਘ, ਐੱਸ.ਐੱਚ.ਓ ਹੀਰਾ ਸਿੰਘ ਸੰਧੂ, ਐੱਸ.ਐੱਚ.ਓ ਗੁਰਸੇਵਕ ਸਿੰਘ | ਤਸਵੀਰ: ਬਲਵਿੰਦਰ ਸਿੰਘ ਲਿੱਤਰ <br/> 24-05-2026
ਰਾਏਕੋਟ, 23 ਮਈ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਚੋਣਾਂ-2026 ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੋ ਗਿਆ ਹੈ | ਇਸੇ ਲੜੀ ਤਹਿਤ ਅੱਜ ਥਾਣਾ ਸਿਟੀ ਰਾਏਕੋਟ ਦੇ ਐੱਸ.ਐੱਚ.ਓ. ਸੁਰਜੀਤ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚ ਫਲੈਗ ਮਾਰਚ ਕੱਢਿਆ ਗਿਆ | ਇਹ ਫਲੈਗ ਮਾਰਚ ਸ਼ਹਿਰ ਦੇ ਸਰਦਾਰ ਹਰੀ ਸਿੰਘ ਨਲੂਆ ਚੌਕ ਤੋਂ ਸ਼ੁਰੂ ਹੋ ਕੇ ਤਲਵੰਡੀ ਗੇਟ ਤੋਂ ਹੁੰਦਾ ਹੋਇਆ ਵੱਖ-ਵੱਖ ਬਜ਼ਾਰਾਂ 'ਚੋਂ ਕੱਢਿਆ ਗਿਆ | ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਪੂਰੀ ਚੌਕਸੀ ਨਾਲ ਰੂਟ 'ਤੇ ਗਸ਼ਤ ਕੀਤੀ ਅਤੇ ਲੋਕਾਂ ਨੂੰ ਨਿਰਪੱਖ ਤੇ ਬਿਨ੍ਹਾਂ ਕਿਸੇ ਡਰ ਤੋਂ ਵੋਟ ਪਾਉਣ ਦਾ ਸੁਨੇਹਾ ਦਿੱਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਸਿਟੀ ਰਾਏਕੋਟ ਦੇ ਐੱਸ.ਐੱਚ.ਓ. ਸੁਰਜੀਤ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਰਾਏਕੋਟ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ | ਸ਼ਹਿਰ ਦੇ ਹਰ ਚੌਕ, ਹਰ ਗਲੀ ਤੇ ਹਰ ਸੰਵੇਦਨਸ਼ੀਲ ਪੁਆਇੰਟ 'ਤੇ ਸਾਡੀ ਤਿੱਖੀ ਨਜ਼ਰ ਹੈ | ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਸਪੱਸ਼ਟ ਸ਼ਬਦਾਂ 'ਚ ਚਿਤਾਵਨੀ ਦਿੱਤੀ ਜੇਕਰ ਕਿਸੇ ਨੇ ਵੀ ਚੋਣ ਪ੍ਰਕਿਰਿਆ 'ਚ ਵਿਘਨ ਪਾਉਣ, ਵੋਟਰਾਂ ਨੂੰ ਡਰਾ-ਧਮਕਾ ਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਫਲੈਗ ਮਾਰਚ ਦੌਰਾਨ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ ਹੀਰਾ ਸਿੰਘ ਸੰਧੂ, ਐੱਸ.ਐੱਚ.ਓ ਗੁਰਸੇਵਕ ਸਿੰਘ, ਬੂਟਾ ਖਾਂ ਚੌਂਕੀ ਇੰਚਾਰਜ ਲੋਹਟਬੱਦੀ, ਲਖਵੀਰ ਸਿੰਘ ਚੌਂਕੀ ਇੰਚਾਰਜ ਜਲਾਲਦੀਵਾਲ, ਏ.ਐੱਸ.ਆਈ ਗੁਰਪ੍ਰੀਤ ਸਿੰਘ, ਏ.ਐੱਸ.ਆਈ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਨਗਰ ਕੌਂਸਲ ਚੋਣਾਂ 'ਚ ਧਮਾਕੇਦਾਰ ਜਿੱਤ ਦਾ ਦਾਅਵਾ ਠੋਕਿਆ ਅਗਲੀ ਖ਼ਬਰ ਵਾਰਡ ਨੰਬਰ-9 ਤੋਂ 'ਆਪ' ਉਮੀਦਵਾਰ ਅਮਨਜੋਤ ਕੌਰ ਕਹਿਲ ਦੇ ਹੱਕ 'ਚ ਪਤੀ ਦਵਿੰਦਰ ਸਿੰਘ ਕਹਿਲ ਵਲੋਂ ਘਰ-ਘਰ ਵੋਟਾਂ ਦੀ ਅਪੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।