31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ-15 ਤੋਂ 'ਆਪ' ਉਮੀਦਵਾਰ ਜਗਰੂਪ ਸਿੰਘ ਧਾਲੀਵਾਲ ਵਲੋਂ ਚੋਣ ਪ੍ਰਚਾਰ ਜ਼ੋਰਾਂ 'ਤੇ

ਅਜੀਤ ਡੈਸਕ 24-05-2026
ਰਾਏਕੋਟ, 23 ਮਈ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਚੋਣਾਂ-2026 'ਚ ਵਾਰਡ ਨੰਬਰ-15 ਦਾ ਸਿਆਸੀ ਪਾਰਾ ਸਿਖ਼ਰ 'ਤੇ ਪਹੁੰਚ ਗਿਆ ਹੈ | ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਧਾਲੀਵਾਲ ਨੇ ਅੱਜ ਆਪਣਾ ਚੋਣ ਪ੍ਰਚਾਰ ਤੂਫ਼ਾਨੀ ਅੰਦਾਜ਼ 'ਚ ਤੇਜ਼ ਕਰਦਿਆਂ ਘਰ-ਘਰ ਦਸਤਕ ਦਿੱਤੀ ਅਤੇ ਵੋਟਰਾਂ ਨੂੰ ਬਦਲਾਅ ਲਈ 'ਝਾੜੂ' ਦਾ ਸਾਥ ਦੇਣ ਦੀ ਅਪੀਲ ਕੀਤੀ | ਜਗਰੂਪ ਸਿੰਘ ਧਾਲੀਵਾਲ ਵਲੋਂ ਦਿਨ-ਰਾਤ ਇਕ ਕਰਕੇ ਵਾਰਡ ਵਾਸੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ | ਵਾਰਡ ਦੇ ਵੱਖ-ਵੱਖ ਮੁਹੱਲਿਆਂ 'ਚ ਨੁੱਕੜ ਮੀਟਿੰਗਾਂ ਕਰਦਿਆਂ ਧਾਲੀਵਾਲ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਆਪਣੀ ਇਕ-ਇਕ ਕੀਮਤੀ ਵੋਟ ਚੋਣ ਨਿਸ਼ਾਨ 'ਝਾੜੂ' 'ਤੇ ਪਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ ਤਾਂ ਜੋ ਵਾਰਡ ਦਾ ਉੱਚਿਤ ਵਿਕਾਸ ਕਰਵਾਇਆ ਜਾ ਸਕੇ | ਇਸ ਮੌਕੇ ਗੁਰਜਿੰਦਰ ਸਿੰਘ, ਨਿਸ਼ਾਨ ਸਿੰਘ ਉੱਪਲ, ਸੁਰਜੀਤ ਸਿੰਘ, ਜਸਪ੍ਰੀਤ ਸਿੰਘ, ਪ੍ਰਦੀਪ ਸਿੰਘ, ਬੇਅੰਤ ਸਿੰਘ, ਜਗਮੇਲ ਸਿੰਘ ਰਾਜੂ, ਕਰਮਜੀਤ ਸਿੰਘ ਕੰਮਾ, ਕਾਲਾ ਸਿੰਘ, ਸਤਵੀਰ ਸਿੰਘ ਕਾਲਾ, ਸੁਖਚਰਨ ਸਿੰਘ, ਮਿੰਟੂ, ਚਰਨ ਸਿੰਘ, ਦਵਿੰਦਰ ਸਿੰਘ ਬੜਿੰਗ, ਸੁਖਦੇਵ ਸਿੰਘ, ਜਸਵੀਰ ਸਿੰਘ, ਛੋਟਾ ਸਿੰਘ, ਖੁਸ਼ਪਿੰਦਰ ਸਿੰਘ, ਨਛੱਤਰ ਸਿੰਘ ਸਿੱਧੂ, ਪੂਰਨ ਸਿੰਘ, ਲਛਮਣ ਸਿੰਘ, ਹਨੀ ਸਿੰਘ ਗਰੇਵਾਲ, ਗੁਰਨੇਕ ਸਿੰਘ, ਹੈਪੀ ਸਿੰਘ ਸਿੱਧੂ, ਜਸਕਰਨ ਸਿੰਘ ਖੋਸਾ, ਗੁਰਮੀਤ ਕੌਰ, ਕੁਲਦੀਪ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ-04 ਵਿਚ 'ਆਪ' ਉਮੀਦਵਾਰ ਅਮਨਦੀਪ ਸਿੰਘ ਮਾਂਗਟ ਵਿਰੋਧੀ ਉਮੀਦਵਾਰਾਂ ਨੂੰ ਪਛਾੜਦਾ ਨਜ਼ਰ ਆਇਆ ਅਗਲੀ ਖ਼ਬਰ ਵਾਰਡ ਨੰਬਰ-22 'ਚ ਅਕਾਲੀ ਉਮੀਦਵਾਰ ਬੀਬੀ ਹਰਪਾਲ ਕੌਰ ਦੇ ਦਫ਼ਤਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।