31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਰਾਏਕੋਟ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਅਕਾਲੀ ਉਮੀਦਵਾਰਾਂ ਨੂੰ ਜਿਤਾਇਆ ਜਾਵੇ-ਖ਼ਾਲਸਾ/ਬਾਵਾ

ਅਜੀਤ ਡੈਸਕ 24-05-2026
ਰਾਏਕੋਟ, 23 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖ਼ਾਲਸਾ ਅਤੇ ਬਾਵਾ ਰਾਏਕੋਟ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਨੇ ਰਾਏਕੋਟ ਸ਼ਹਿਰ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ਆਪਣੀ ਇਕ-ਇਕ ਕੀਮਤੀ ਵੋਟ ਚੋਣ ਨਿਸ਼ਾਨ 'ਤੱਕੜੀ' 'ਤੇ ਪਾ ਕੇ ਅਕਾਲੀ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਪਾਰਟੀ ਹੈ ਜੋ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ | ਬਾਕੀ ਸਿਆਸੀ ਪਾਰਟੀਆਂ ਸਿਰਫ਼ ਵਾਅਦਿਆਂ ਤੇ ਬਿਆਨਬਾਜ਼ੀ ਤੱਕ ਹੀ ਸੀਮਿਤ ਹਨ | ਖ਼ਾਲਸਾ ਤੇ ਬਾਵਾ ਰਾਏਕੋਟ ਨੇ ਕਿਹਾ ਕਿ ਅਕਾਲੀ ਦਲ ਦਾ 100 ਸਾਲਾਂ ਇਤਿਹਾਸ ਗਵਾਹ ਹੈ ਕਿ ਪਾਰਟੀ ਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਕੀਤੀ ਹੈ | ਸ਼ਹਿਰਾਂ ਦੇ ਵਿਕਾਸ, ਪਿੰਡਾਂ ਦੀ ਨੁਹਾਰ ਬਦਲਣ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਅਕਾਲੀ ਦਲ ਦੀ ਪਹਿਲ ਰਹੀ ਹੈ | ਅਕਾਲੀ ਆਗੂਆਂ ਨੇ ਆਖਿਆ ਕਿ ਰਾਏਕੋਟ ਸ਼ਹਿਰ ਦੇ ਭਵਿੱਖ ਨੂੰ ਮੁੱਖ ਰੱਖਦਿਆਂ ਇਕ-ਇਕ ਵੋਟ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਭੁਗਤਾਈ ਜਾਵੇ ਤਾਂ ਜੋ ਰਾਏਕੋਟ ਸ਼ਹਿਰ ਦੀ ਤਕਦੀਰ ਬਦਲਕੇ ਵਿਕਾਸ ਕਰਵਾਇਆ ਜਾ ਸਕੇ |
ਪਿਛਲੀ ਖ਼ਬਰ ਕਲੇਰ ਨੇ ਵਾਰਡ ਨੰਬਰ-7 'ਚ ਅਕਾਲੀ ਉਮੀਦਵਾਰ ਬੀਬੀ ਹਰਪ੍ਰੀਤ ਸਿੰਘ ਹੱਕ 'ਚ ਘਰ-ਘਰ ਵੋਟਾਂ ਮੰਗੀਆਂ ਅਗਲੀ ਖ਼ਬਰ ਵਾਰਡ ਨੰਬਰ-04 ਵਿਚ 'ਆਪ' ਉਮੀਦਵਾਰ ਅਮਨਦੀਪ ਸਿੰਘ ਮਾਂਗਟ ਵਿਰੋਧੀ ਉਮੀਦਵਾਰਾਂ ਨੂੰ ਪਛਾੜਦਾ ਨਜ਼ਰ ਆਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।