01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜਗਰਾਉਂ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ

ਅਜੀਤ ਡੈਸਕ 24-05-2026
ਜਗਰਾਉਂ, 23 ਮਈ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਕੁਲਵੰਤ ਸਿੰਘ ਦੀ ਅਗਵਾਈ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ | ਇਹ ਫਲੈਗ ਮਾਰਚ ਕਮਲ ਚੌਂਕ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜ਼ਾਰਾਂ 'ਚ ਗਿਆ | ਇਸ ਮੌਕੇ ਡੀ.ਐੱਸ.ਪੀ. ਕੁਲਵੰਤ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਚੋਣਾਂ ਨੂੰ ਅਮਨ ਸ਼ਾਂਤੀ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵੱਡੀ ਗਿਣਤੀ 'ਚ ਪੁਲਿਸ ਤਾਇਨਾਤ ਹੋਵੇਗੀ ਅਤੇ ਵੋਟਰ ਬਿਨ੍ਹਾਂ ਕਿਸੇ ਡਰ ਭੈਅ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ | ਇਸ ਮੌਕੇ ਥਾਣਾ ਸਿਟੀ ਦੇ ਇੰਚਾਰਜ ਐੱਸ.ਐੱਚ.ਓ. ਪਰਮਿੰਦਰ ਸਿੰਘ, ਟੈ੍ਰਫ਼ਿਕ ਇੰਚਾਰਜ ਕੁਮਾਰ ਸਿੰਘ, ਏ.ਐੱਸ.ਆਈ. ਕੁਲਦੀਪ ਸਿੰਘ, ਏ.ਐੱਸ.ਆਈ. ਆਤਮਾ ਸਿੰਘ ਤੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਹਾਜ਼ਰ ਸਨ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਦੇ ਉਪਰਾਲੇ ਸਦਕਾ ਸਰਕਾਰੀ ਸਕੂਲ ਜਮਾਲਪੁਰ 'ਚ ਲਗਾਈਆਂ ਟਾਈਲਾਂ ਦਾ ਉਦਘਾਟਨ ਕੌਂਸਲਰ ਗਰੇਵਾਲ ਨੇ... ਅਗਲੀ ਖ਼ਬਰ ਜੀ.ਐੱਚ.ਜੀ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਐੱਸ.ਸੀ. ਨਰਸਿੰਗ ਦੀ ਪ੍ਰੀਖਿਆ 'ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।