20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਵਲੀਪੁਰ ਕਲਾਂ ਦੇ ਮੱਕੜ ਪਰਿਵਾਰ ਨੇ ਹੰਬੜਾਂ 'ਚ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ <br/>

ਅਜੀਤ ਡੈਸਕ 27-05-2026
ਹੰਬੜਾਂ, 26 ਮਈ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਲੁਧਿਆਣਾ ਮੇਨ ਸੜਕ 'ਤੇ ਪਿੰਡ ਵਲੀਪੁਰ ਕਲਾਂ ਦੇ ਸਾਬਕਾ ਸਰਪੰਚ ਗੁਰਜਿੰਦਰ ਸਿੰਘ ਮੱਕੜ ਦੇ ਪਰਿਵਾਰ ਵਲੋਂ ਵੱਧ ਚੁੱਕੇ ਗਰਮੀ ਦੇ ਪ੍ਰਕੋਪ ਨੂੰ ਮੁੱਖ ਰੱਖਦਿਆਂ ਲੋਕਾਂ ਤੇ ਆਉਣ ਜਾਣ ਵਾਲੇ ਰਾਹਗੀਰਾਂ ਲਈ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਸਮੂਹ ਮੱਕੜ ਪਰਿਵਾਰ ਦੇ ਮੈਂਬਰਾਂ ਤੇ ਹੋਰ ਸੇਵਾਦਾਰਾਂ ਵਲੋਂ ਛਬੀਲ ਵਰਤਾਉਣ ਦੀ ਸੇਵਾ ਨਿਭਾਈ ਗਈ | ਇਸ ਦੌਰਾਨ ਆਉਣ ਜਾਣ ਵਾਲੇ ਰਾਹਗੀਰਾਂ ਤੇ ਹੋਰ ਲੋਕਾਂ ਨੇ ਠੰਢਾ-ਮਿੱਠਾ ਜਲ ਛਕ ਕੇ ਰਾਹਤ ਮਹਿਸੂਸ ਕੀਤੀ | ਇਸ ਛਬੀਲ ਵਰਤਾਉਣ ਸਮੇਂ ਗੁਰਬਾਣੀ ਕੀਰਤਨ ਦੇ ਪ੍ਰਵਾਹ ਵੀ ਚਲਾਏ ਗਏ | ਇਸ ਸਮੇਂ ਸਿਮਰਪ੍ਰੀਤ ਸਿੰਘ ਮੱਕੜ, ਪਰਮਵੀਰ ਸਿੰਘ ਮੱਕੜ, ਅਗਮਪ੍ਰੀਤ ਸਿੰਘ ਮੱਕੜ, ਅਵਨਿੰਦਰ ਸਿੰਘ ਅਵੀ ਮੱਕੜ, ਕੁਲਵੰਤ ਸਿੰਘ ਮੱਕੜ, ਹਰਵਿੰਦਰ ਸਿੰਘ, ਜੈਸਲੀਨ ਕੌਰ ਮੱਕੜ, ਸੁਰਿੰਦਰ ਕੌਰ, ਪ੍ਰਦੀਪ ਕੌਰ, ਰੁਪਿੰਦਰ ਕੌਰ, ਜਸ਼ਨਪ੍ਰੀਤ ਕੌਰ ਤੇ ਹੋਰ ਸੰਗਤ ਦੇ ਰੂਪ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲੇ੍ਹ 'ਚ 6 ਨਗਰ ਕੌਂਸਲਾਂ ਲਈ ਪਈਆਂ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜਿ੍ਹਆ-ਨਿਕਾਸ ਕੁਮਾਰ ਅਗਲੀ ਖ਼ਬਰ ਹਲਕਾ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਵਲੋਂ ਪਿੰਡ ਸਦਰਪੁਰਾ ਵਿਖੇ ਨਵੇਂ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।