16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ 'ਆਪ' ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਡਾ. ਗਿੱਲ

ਅਜੀਤ ਡੈਸਕ 28-05-2026
ਚੌਂਕੀਮਾਨ, 27 ਮਈ (ਤੇਜਿੰਦਰ ਸਿੰਘ ਚੱਢਾ)-ਪੰਜਾਬ 'ਚ 8 ਨਗਰ ਨਿਗਮਾਂ, 75 ਨਗਰ ਕੌਸਲਾਂ ਅਤੇ 20 ਨਗਰ ਪੰਚਾਇਤਾਂ ਦੀਆਂ ਹੋਈਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਸਾਨਦਾਰ ਜਿੱਤ ਪ੍ਰਾਪਤ ਕਰੇਗੀ, ਜਿਸ ਦਾ ਕਾਰਨ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਵਰਗ ਨੂੰ ਦਿੱਤੀਆਂ ਸਹੂਲਤਾਂ ਤੇ ਸੂਬੇ ਨੂੰ ਆਰਥਿਕ ਪੱਖੋ ਮਜ਼ਬੂਤ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕੀਤਾ ਤੇ ਕਿਹਾ ਕਿ ਸੂਬੇ ਦੇ ਲੋਕ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੰਤੁਸ਼ਟ ਹਨ ਤੇ ਜੋ ਵੀ ਕੰਮ ਸਰਕਾਰ ਨੇ ਕੀਤੇ ਹਨ ਉਹ ਸਭ ਦੇ ਸਾਹਮਣੇ ਹਨ ਤੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਹਨ | ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਦੁਬਾਰਾ ਬਣੇਗੀ, ਜਿਸ ਦਾ ਕਾਰਨ ਸੂਬੇ ਦਾ ਕੀਤਾ ਸਰਵਪੱਖੀ ਵਿਕਾਸ ਹੈ |
ਪਿਛਲੀ ਖ਼ਬਰ ਗਰੇਵਾਲ ਭਰਾਵਾਂ ਨੂੰ ਸਦਮਾ, ਮਾਤਾ ਪ੍ਰੀਤਮ ਕੌਰ ਦਾ ਦਿਹਾਂਤ ਅਗਲੀ ਖ਼ਬਰ ਸਾਬਕਾ ਸਰਪੰਚ ਹਰਪਾਲ ਸਿੰਘ ਉੱਪਲ ਤੇ ਚੇਅਰਮੈਨ ਲਖਵਿੰਦਰ ਸਿੰਘ ਉੱਪਲ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।