28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਵਿਧਾਇਕਾ ਬੀਬੀ ਮਾਣੂੰਕੇ ਨੇ ਸਮੂਹ ਸ਼ਹਿਰ ਵਾਸੀਆਂ ਦਾ ਕੀਤਾ ਧੰਨਵਾਦ

ਅਜੀਤ ਡੈਸਕ 31-05-2026
ਜਗਰਾਉਂ, 30 ਮਈ (ਸ਼ਮਸ਼ੇਰ ਸਿੰਘ ਗਾਲਿਬ)-ਨਗਰ ਕੌਂਸਲ ਜਗਰਾਉਂ ਦੇ ਚੋਣ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦੇ 9 ਉਮੀਦਵਾਰਾਂ ਨੂੰ ਜਿਤਾਉਣ 'ਤੇ ਸਮੂਹ ਸ਼ਹਿਰ ਵਾਸੀਆਂ ਦਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਧੰਨਵਾਦ ਕੀਤਾ ਹੈ | ਉਨ੍ਹਾਂ ਆਖਿਆ ਕਿ ਜਗਰਾਉਂ ਸ਼ਹਿਰ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਪਾਰਟੀ 'ਤੇ ਭਰੋਸਾ ਜਿਤਾਇਆ ਹੈ | ਵਿਧਾਇਕਾ ਬੀਬੀ ਮਾਣੂੰਕੇ ਨੇ ਹੋਰ ਆਖਿਆ ਕਿ ਜੇਕਰ ਸ਼ਹਿਰ ਵਾਸੀ ਤੇ ਨਵੇਂ ਚੁਣੇ ਗਏ ਕੌਂਸਲਰ ਸਿਆਸਤ ਅਤੇ ਧੜੇਬੰਦੀ ਤੋਂ ਉੱਪਰ ਉੱਠਕੇ ਸਹਿਯੋਗ ਕਰਨਗੇ ਤਾਂ ਉਹ ਰੌਸ਼ਨੀਆਂ ਦੇ ਸ਼ਹਿਰ ਜਗਰਾਉਂ ਦੀ ਕਾਇਆ-ਕਲਪ ਕਰ ਦੇਣਗੇ |.ਉਨ੍ਹਾਂ ਚੋਣਾਂ ਨੂੰ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹਾਉਣ ਲਈ ਪੁਲਿਸ ਪ੍ਰਸ਼ਾਸਨ, ਸਿਵਲ ਪ੍ਰਸ਼ਾਸਨ ਅਤੇ ਸਮੂਹ ਸਟਾਫ਼ ਦਾ ਵੀ ਧੰਨਵਾਦ ਕੀਤਾ, ਜਿੰਨ੍ਹਾਂ ਵਲੋਂ ਪੁਖਤਾ ਪ੍ਰਬੰਧ ਕੀਤੇ ਹੋਏ ਸਨ |
ਪਿਛਲੀ ਖ਼ਬਰ ਕਾਂਗਰਸ ਨੇ ਜਗਰਾਉਂ ਹਲਕੇ 'ਚ ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਜੀਰਖ ਵਿਖੇ 'ਮੇਰੀ ਰਸੋਈ' ਸਕੀਮ ਦੀਆਂ ਰਾਸ਼ਨ ਕਿੱਟਾਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।