28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਚੇਅਰਮੈਨ ਗਿੱਲ ਨੇ ਚੋਣਾਂ 'ਚ ਹੋਈ ਆਮ ਆਦਮੀ ਪਾਰਟੀ ਦੀ ਜਿੱਤ ਦੀ ਵਧਾਈ ਦਿੱਤੀ

ਅਜੀਤ ਡੈਸਕ 31-05-2026
ਚੌਂਕੀਮਾਨ, 30 ਮਈ (ਤੇਜਿੰਦਰ ਸਿੰਘ ਚੱਢਾ)-ਸਥਾਨਕ ਸਰਕਾਰਾਂ ਚੋਣਾਂ 'ਚ ਹੋਈ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਮਾਨ ਸਰਕਾਰ ਦੇ ਕੰਮਾਂ 'ਤੇ ਮੋਹਰ ਲਗਾਈ ਹੈ ਤੇ ਲੋਕ ਸਰਕਾਰ ਦੇ ਕੀਤੇ ਕੰਮਾਂ ਤੋਂ ਸੰਤੁਸ਼ਟ ਹਨ ਤੇ ਸੂਬੇ ਦੇ ਲੋਕ ਵਿਰੋਧੀ ਪਾਰਟੀਆਂ ਨੂੰ ਨਕਾਰਦੇ ਹੋਏ 2027 ਵਿਚ ਸੂਬੇ ਦੀ ਵਾਂਗਡੋਰ ਮੁੜ ਤੋਂ ਆਮ ਆਦਮੀ ਪਾਰਟੀ ਦੇ ਹੱਥਾਂ ਵਿਚ ਦੇਣ ਲਈ ਉਤਾਵਲੇ ਹੋਏ ਪਏ ਹਨ | ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਜਿੱਤ ਦਾ ਸਿਹਰਾ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤਾ, ਜਿਨ੍ਹਾਂ ਨੇ ਸਖ਼ਤ ਮਿਹਨਤ ਕਰਦਿਆਂ ਸੂਬੇ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਤੇ ਲੋਕਾਂ ਨੂੰ ਵਾਅਦੇ ਅਨੁਸਾਰ ਹਰ ਬੁਨਿਆਦੀ ਸਹੂਲਤ ਮੁਹੱਈਆਂ ਕਰਵਾਈ ਤੇ ਜੋ ਕਿਹਾ ਕਰਕੇ ਵਿਖਾਇਆ | ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਸਥਾਨਕ ਸਰਕਾਰਾਂ ਚੋਣਾਂ 'ਚ ਹੋਈ ਆਮ ਆਦਮੀ ਪਾਰਟੀ ਦੀ ਜਿੱਤ ਦੀ ਵਧਾਈ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤੀ |
ਪਿਛਲੀ ਖ਼ਬਰ ਹਰੀਕੇ ਹੈੱਡ ਵਰਕਸ ਪੁੱਲ ’ਤੇ ਤਾਇਨਾਤ ਪੰਜਾਬ ਹੋਮਗਾਰਡ ਜਵਾਨ ’ਤੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ... ਅਗਲੀ ਖ਼ਬਰ ਮੰਡੀ ਮੁੱਲਾਂਪੁਰ 'ਚ ਕਾਂਗਰਸ ਵਲੋਂ ਤੇਲ ਕੀਮਤਾਂ 'ਚ ਵਾਧੇ ਵਿਰੁੱਧ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।