28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

'ਆਪ' ਵਲੋਂ ਚੋਣਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਸਰਪੰਚ ਗੁਰੂ ਦੀ ਅਗਵਾਈ 'ਚ ਲੱਡੂ ਵੰਡੇ <br/>

ਅਜੀਤ ਡੈਸਕ 31-05-2026
ਹੰਬੜਾਂ, 30 ਮਈ (ਹਰਵਿੰਦਰ ਸਿੰਘ ਮੱਕੜ)-ਸੂਬੇ ਵਿਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਹੋਈਆਂ ਚੋਣਾਂ ਵਿਚ 'ਆਪ' ਵਲੋਂ ਸ਼ਾਨਦਾਰ ਜਿੱਤ ਦੇ ਪ੍ਰਦਰਸ਼ਨ ਨੂੰ ਲੈ ਕੇ 'ਆਪ' ਆਗੂਆਂ ਤੇ ਵਰਕਰਾਂ ਵਿਚ ਬੜਾ ਖੁਸ਼ੀ ਦਾ ਮਾਹੌਲ ਹੈ | ਇਸ ਖੁਸ਼ੀ ਨੂੰ ਸਾਂਝਾ ਕਰਨ ਲਈ ਹੰਬੜਾਂ ਵਿਖੇ 'ਆਪ' ਵਰਕਰ ਤੇ ਆਗੂ ਸਰਪੰਚ ਚਰਨ ਸਿੰਘ ਗੁਰੂ ਦੀ ਅਗਵਾਈ ਵਿਚ ਇਕੱਤਰ ਹੋਏ ਤੇ ਲੱਡੂ ਵੰਡਣ ਸਮੇਂ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ | ਇਸ ਸਮੇਂ ਸਰਪੰਚ ਗੁਰੂ ਨੇ ਆਖਿਆ ਕਿ ਚੋਣਾਂ ਵਿਚ ਭਾਰੀ ਬਹੁਮਤ ਨਾਲ 'ਆਪ' ਉਮੀਦਵਾਰਾਂ ਨੂੰ ਜਿਤਾਉਣਾ ਮਾਨ ਸਰਕਾਰ ਵਲੋਂ ਪਿਛਲੇ ਚਾਰ ਦੇ ਕਾਰਜਕਾਲ ਵਿਚ ਪੰਜਾਬ ਲਈ ਕੀਤੇ ਕੰਮਾਂ ਦਾ ਲੇਖਾ-ਜੋਖਾ ਕਰਦਿਆਂ ਜਨਤਾ ਨੇ ਸੰਤੁਸ਼ਟੀ ਦੀ ਮੋਹਰ ਲਗਾਉਣਾ ਹੈ ਤੇ ਇਨ੍ਹਾਂ ਚੋਣਾਂ ਦੇ ਨਤੀਜਿਆਂ ਨੇ ਸੂਬੇ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭਾਰੀ ਬਹੁਮਤ ਨਾਲ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਯਕੀਨੀ ਕਰ ਦਿੱਤੀ ਹੈ | ਇਸ ਸਮੇਂ ਪੰਚ ਅਜੀਤ ਸਿੰਘ ਢਿੱਲੋਂ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਪੰਚ ਸੁਖਜੀਤ ਸਿੰਘ ਬਾਠ, ਪੰਚ ਕੁਲਵਿੰਦਰ ਸਹੋਤਾ, ਭੁਪਿੰਦਰ ਸਿੰਘ ਢਿਡਾਲ, ਲਵਲੀ ਸ਼ਰਮਾ, ਕੁਲਦੀਪ ਸਿੰਘ, ਪ੍ਰੇਮ ਸਿੰਘ, ਹਰਪਾਲ ਸਿੰਘ ਲੀਲਾਂ ਵਾਲੇ, ਹਰਪਾਲ ਸਿੰਘ ਗੁਰੂ, ਬੱਗਾ ਮਲੇਰਕੋਟਲਾ, ਸੁਰਿੰਦਰ ਸਿੰਘ, ਰਣਜੀਤ ਸਿੰਘ, ਪ੍ਰਦੀਪ ਸਿੰਘ ਧਾਲੀਵਾਲ, ਲਖਵੀਰ ਸਿੰਘ ਲੱਖੀ, ਪ੍ਰਮੋਦ ਚੰਦਰ ਰਾਜੂ, ਮਿੰਦੀ ਗਰੇਵਾਲ, ਬਲਦੇਵ ਸਿੰਘ ਗੁਰੂ, ਗੁਰਦੀਪ ਸਿੰਘ ਰਾਏ, ਸੁਖਬੀਰ ਸਿੰਘ ਦੋਆਬੀਆ, ਪੀ.ਏ. ਜਸਵੰਤ ਸਿੰਘ ਤੇ ਵੱਡੀ ਗਿਣਤੀ ਵਿਚ ਹੋਰ ਵਲੰਟੀਅਰ ਹਾਜ਼ਰ ਸਨ |

ਪਿਛਲੀ ਖ਼ਬਰ ਸਵ: ਮਾਤਾ ਮਹਿੰਦਰ ਕੌਰ ਦੀ ਯਾਦ 'ਚ ਸਕੂਲ ਨੂੰ ਆਰਥਿਕ ਸੇਵਾ ਪ੍ਰਦਾਨ <br/> ਅਗਲੀ ਖ਼ਬਰ ਜ਼ਮੀਨ ਦੀ ਜਾਅਲੀ ਪਾਵਰ ਆਫ ਅਟਾਰਨੀ ਤਿਆਰ ਕਰਕੇ ਪਟੇ ’ਤੇ ਦੇਣ ਸੰਬੰਧੀ 6 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।