07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਨੂੰ ਘਟਾ ਕੇ ਲੋਕਾਂ ਨੂੰ ਰਾਹਤ ਦੇਵੇ ਮੋਦੀ ਸਰਕਾਰ-ਬਰ੍ਹਮੀ

ਅਜੀਤ ਡੈਸਕ 03-06-2026
ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਤਰਲੋਚਨ ਸਿੰਘ ਬਰ੍ਹਮੀ ਨੇ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਤੁਰੰਤ ਘਟਾਈਆਂ ਜਾਣ | ਉਨ੍ਹਾਂ ਕਿਹਾ ਕਿ ਲਗਾਤਾਰ ਵਧ ਰਹੀਆਂ ਤੇਲ ਕੀਮਤਾਂ ਨੇ ਕਿਸਾਨੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਲੋਚਨ ਸਿੰਘ ਬਰ੍ਹਮੀ ਨੇ ਕਿਹਾ ਕਿ ਖੇਤੀਬਾੜੀ ਦਾ ਸਾਰਾ ਦਾਰੋਮਦਾਰ ਡੀਜ਼ਲ ਉੱਪਰ ਨਿਰਭਰ ਹੈ, ਉੱਥੇ ਹੀ ਟਰੈਕਟਰ, ਟਿਊਬਵੈੱਲ, ਕੰਬਾਈਨ ਆਦਿ ਮਸ਼ੀਨਰੀ ਸਭ ਡੀਜ਼ਲ ਨਾਲ ਚੱਲਦੇ ਹਨ | ਇਸ ਮੌਕੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਖੇਤੀਬਾੜੀ ਦਾ ਧੰਦਾ ਘਾਟੇ ਵਾਲਾ ਸੌਦਾ ਬਣਦਾ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੇ ਰੇਟ ਘੱਟ ਹੋਣ ਦੇ ਬਾਵਜੂਦ ਭਾਰਤ 'ਚ ਕੀਮਤਾਂ ਘੱਟ ਨਹੀਂ ਕਰ ਰਹੀ | ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਉਹ ਕੇਂਦਰ 'ਤੇ ਦਬਾਅ ਪਾ ਕੇ ਤੇਲ ਕੀਮਤਾਂ ਘਟਾਉਣ ਲਈ ਅਵਾਜ਼ ਉਠਾਏ |
ਪਿਛਲੀ ਖ਼ਬਰ ਹੰਬੜਾਂ ਚੌਕੀ 'ਚ ਦਰਜਨ ਤੋਂ ਵੱਧ ਫੜੇ ਮੋਟਸਾਈਕਲ ਕਿਸਦੇ ਹਨ! ਦੀ ਬਾਜ਼ਾਰ 'ਚ ਚੱਲ ਰਹੀ ਹੈ ਖੂਬ ਚਰਚਾ ਅਗਲੀ ਖ਼ਬਰ ਪਿੰਡ ਮੱਲ੍ਹਾ ਦੇ ਨੌਜਵਾਨ ਦੀ ਕੈਨੇਡਾ 'ਚ ਗੋਲੀ ਲੱਗਣ ਨਾਲ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।