07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੀ.ਐੱਚ.ਸੀ. ਸੁਧਾਰ ਵਿਖੇ ਐੱਚ.ਪੀ.ਵੀ. ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 03-06-2026
ਗੁਰੂਸਰ ਸੁਧਾਰ, 2 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਸਰਕਾਰੀ ਹਸਪਤਾਲ ਸੀ.ਐੱਚ.ਸੀ. ਸੁਧਾਰ ਵਿਖੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਵਲੋਂ ਐੱਚ.ਪੀ.ਵੀ. ਵੈਕਸੀਨ ਦੇ ਸਬੰਧ 'ਚ ਇਲਾਕੇ ਦੇ ਸਰਪੰਚਾਂ, ਪੰਚਾਂ ਤੇ ਮੁਹਤਬਰ ਵਿਅਕਤੀਆਂ ਸਮੇਤ ਸਮੂਹ ਸਟਾਫ਼ ਮੈਂਬਰਾਂ ਸੀ.ਐੱਚ.ਸੀ. ਸੁਧਾਰ ਨਾਲ ਮੀਟਿੰਗ ਕੀਤੀ ਗਈ ਤੇ ਇਸ ਦੌਰਾਨ ਆਏ ਹੋਏ ਵਿਅਕਤੀਆਂ ਨੂੰ ਸਰਵੀਕਲ ਕੈਂਸਰ, ਬੱਚੇਦਾਨੀ ਦੇ ਮੂੰਹ ਦਾ ਕੈਂਸਰ ਦੇ ਸਬੰਧ ਵਿਚ ਵਿਸਥਾਰਪੂਰਵਕ ਦੱਸਿਆ ਗਿਆ | ਇਸ ਮੌਕੇ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਐੱਚ.ਪੀ.ਵੀ. ਵੈਕਸੀਨੀ ਦਾ ਟੀਕਾ ਸਿੰਗਲ ਡੋਜ਼ ਲਗਵਾਉਣ ਸਬੰਧੀ ਜਾਗਰੂਕ ਕੀਤਾ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ: ਦਵਿੰਦਰ ਕੁਮਾਰ ਸੰਧੂ ਵਲੋਂ ਸਮੂਹ ਐੱਚ.ਆਈ., ਐੱਲ.ਐੱਚ.ਵੀ., ਏ.ਐੱਨ.ਐਮਜ., ਮ:ਪ:ਹ:ਵ: ਨੂੰ ਹਦਾਇਤ ਕੀਤੀ ਗਈ ਕਿ ਆਸ਼ਾ ਨੂੰ ਨਾਲ ਲੈਕੇ ਫ਼ੀਲਡ ਵਿਚ ਜਾ ਕੇ ਲੋਕਾਂ ਨੂੰ ਐੱਚ.ਪੀ.ਵੀ. ਵੈਕਸੀਨ ਲਗਵਾਉਣ ਸਬੰਧੀ ਜਾਗਰੂਕ ਕੀਤਾ ਜਾਵੇ | ਇਸ ਮੀਟਿੰਗ ਵਿਚ ਡਾ: ਗੁਰਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਅਤੇ ਪਿੰਡਾ ਤੋਂ ਆਏ ਪਤਵੰਤੇ ਸ਼ਾਮਿਲ ਸਨ |
ਪਿਛਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਮਲੂਕ ਸਿੰਘ ਨੂੰ ਕੈਨੇਡਾ ਵਿਜ਼ਟਰ ਵੀਜ਼ਾ ਮਿਲਿਆ ਅਗਲੀ ਖ਼ਬਰ ਗੁਰਦੁਆਰਾ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ ਤੀਜੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।