ਸਿੱਧਵਾਂ ਬੇਟ, 2 ਜੂਨ (ਜਸਵੰਤ ਸਿੰਘ ਸਲੇਮਪੁਰੀ)-ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਬੇਟ (ਕੁੜੀਆਂ) ਵਿਖੇ ਸਿੱਖਿਆ ਦਾ ਮਹਾਂ ਜਸ਼ਨ ਤਹਿਤ ਮੈਗਾ ਪੀ.ਟੀ.ਐੱਮ. ਅਤੇ ਮਾਪਿਆਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਮਾਪਿਆਂ ਨੂੰ ਦੱਸਿਆ ਗਿਆ ਅਤੇ ਛੁੱਟੀਆਂ ਦੌਰਾਨ ਸਕੂਲ ਦਾ ਕੰਮ ਬੱਚਿਆਂ ਦੇ ਮਾਪਿਆਂ ਨੂੰ ਦਿੱਤਾ ਗਿਆ | ਇਸ ਮੌਕੇ 'ਆਪ' ਦੇ ਹਲਕਾ ਦਾਖਾ ਦੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਦਿਆਂ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ | ਇਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਸਕੂਲ ਦੇ ਅਧਿਆਪਕਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਕਾਰਨ ਨੀਤੀ ਆਯੋਗ ਅਤੇ ਭਾਰਤ ਸਰਕਾਰ ਦੁਆਰਾ ਪੰਜਾਬ ਨੂੰ ਸਿੱਖਿਆ ਦੇ ਖੇਤਰ 'ਚ ਨੰਬਰ ਇਕ ਸੂਬਾ ਐਲਾਨਿਆ ਗਿਆ ਹੈ | ਇਸ ਸਮੇਂ ਬੀ.ਆਰ.ਸੀ. ਇੰਦਰਜੀਤ ਸਿੰਘ ਸਿੱਧੂ ਨੇ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ | ਇਸ ਮੌਕੇ ਮਾ: ਹਰਵਿੰਦਰਪਾਲ ਸਿੰਘ ਭੁੱਲਰ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਸਮੇਂ ਸਰਪੰਚ ਸਨਦੀਪ ਕੌਰ, ਪੰਚਾਇਤ ਮੈਂਬਰ ਹਰਵਿੰਦਰਪਾਲ ਸਿੰਘ, ਮੈਡਮ ਸੁਖਵਿੰਦਰ ਕੌਰ, ਮੈਡਮ ਸੰਦੀਪ ਕੌਰ, ਮਹਿੰਦਰਪਾਲ ਸਿੰਘ, ਕੁਲਦੀਪ ਕੌਰ, ਇੰਦਰਜੀਤ ਕੌਰ ਆਦਿ ਹਾਜ਼ਰ ਸਨ |