06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਬੀਬੀ ਕੁਲਵੰਤ ਕੌਰ ਜਲਾਲਦੀਵਾਲ ਨੇ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ 'ਚ ਨਵੇਂ ਸ਼ੈੱਡ ਦੀ ਉਸਾਰੀ ਕਰਵਾਈ

ਅਜੀਤ ਡੈਸਕ 03-06-2026
ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ)-ਬੀਬੀ ਕੁਲਵੰਤ ਕੌਰ ਜਲਾਲਦੀਵਾਲ ਵਲੋਂ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਗੁਰੂਘਰ ਦੀ ਸੇਵਾ ਨੂੰ ਸਮਰਪਿਤ ਇਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ | ਉਨ੍ਹਾਂ ਵਲੋਂ ਪਾਲਕੀ ਸਾਹਿਬ, ਗੱਡੀਆਂ ਅਤੇ ਗੁਰੂਘਰ ਦੇ ਹੋਰ ਵਾਹਨ ਖੜ੍ਹਾਉਣ ਵਾਸਤੇ ਨਵੇਂ ਸ਼ੈੱਡ ਦੀ ਉਸਾਰੀ ਕਰਵਾਈ ਗਈ | ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਅਰਦਾਸ ਬੇਨਤੀ ਕਰਨ ਉਪਰੰਤ ਨਵੇਂ ਬਣੇ ਸ਼ੈੱਡ ਨੂੰ ਸੰਗਤਾਂ ਦੇ ਸਪੁਰਦ ਕੀਤਾ ਗਿਆ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਬੀਬੀ ਕੁਲਵੰਤ ਕੌਰ ਜਲਾਲਦੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਰਮੀ ਤੇ ਬਰਸਾਤ ਦੇ ਮੌਸਮ 'ਚ ਪਾਲਕੀ ਸਾਹਿਬ ਤੇ ਹੋਰ ਸਾਮਾਨ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਇਹ ਸ਼ੈੱਡ ਬਹੁਤ ਜ਼ਰੂਰੀ ਸੀ | ਉਨ੍ਹਾਂ ਦੱਸਿਆ ਕਿ ਬੀਬੀ ਕੁਲਵੰਤ ਕੌਰ ਪਿਛਲੇ ਲੰਮੇ ਸਮੇਂ ਤੋਂ ਗੁਰੂਘਰ ਦੀਆਂ ਨਿਸ਼ਕਾਮ ਸੇਵਾਵਾਂ 'ਚ ਜੁਟੇ ਹੋਏ ਹਨ | ਉਨ੍ਹਾਂ ਦੀ ਅਪਾਰ ਸ਼ਰਧਾ ਸਦਕਾ ਅੱਜ ਗੁਰੂਘਰ ਨੂੰ ਨਵੇਂ ਸ਼ੈੱਡ ਦੀ ਸੁਵਿਧਾ ਮਿਲੀ ਹੈ | ਇਸ ਕਾਰਜ਼ ਵਿਚ ਸਮੁੱਚਾ ਖਰਚਾ ਬੀਬੀ ਕੁਲਵੰਤ ਕੌਰ ਜਲਾਲਦੀਵਾਲ ਤੇ ਸਮੂਹ ਪਰਿਵਾਰ ਵਲੋਂ ਕੀਤਾ ਗਿਆ ਹੈ | ਇਸ ਉਪਰਾਲੇ 'ਤੇ ਜਥੇਦਾਰ ਤਲਵੰਡੀ ਅਤੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਵਲੋਂ ਬੀਬੀ ਕੁਲਵੰਤ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਅਕਾਊਟੈਂਟ ਹਰਪ੍ਰੀਤ ਸਿੰਘ ਹੈਪੀ, ਕੈਸ਼ੀਅਰ ਹਰਵਿੰਦਰ ਸਿੰਘ ਭੂੰਦੜੀ, ਗੁਰਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਬਰ੍ਹਮੀ, ਗੁਰਜੀਤ ਸਿੰਘ ਗੁੱਜਰਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਾਵਰਕਾਮ ਟਿਊਬਵੈੱਲਾਂ ਲਈ 8 ਘੰਟੇ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ-ਐਕਸੀਅਨ ਚੋਪੜਾ/ਐੱਸ.ਡੀ.ਓ ਪੰਧੇਰ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਬੇਟ (ਕ) ਵਿਖੇ ਮੈਗਾ ਪੀ.ਟੀ.ਐੱਮ. ਅਤੇ ਮਾਪਿਆਂ ਦੀ ਵਰਕਸ਼ਾਪ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।