ਸਿੱਧਵਾਂ ਬੇਟ, 2 ਜੂਨ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਭੈਣੀ ਅਰਾਈਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਪਿੰਡ ਇਕਾਈ ਦੀ ਸਰਬਸੰਮਤੀ ਨਾਲ ਕੀਤੀ ਚੋਣ ਦੌਰਾਨ ਮਨਜੀਤ ਸਿੰਘ ਨੂੰ ਪਿੰਡ ਇਕਾਈ ਦਾ ਪ੍ਰਧਾਨ, ਗੁਰਚਰਨ ਸਿੰਘ ਮੀਤ ਪ੍ਰਧਾਨ, ਸੁਖਦੇਵ ਸਿੰਘ ਮੀਤ ਸਕੱਤਰ ਅਤੇ ਜਸਵਿੰਦਰ ਸਿੰਘ ਖ਼ਜ਼ਾਨਚੀ ਚੁਣੇ ਗਏ | ਜਿੰਨ੍ਹਾਂ ਨੇ ਕਿਸਾਨੀ ਮੰਗਾਂ ਲਈ ਹਰ ਸਮੇਂ ਪਾਰਟੀ ਦੀ ਹਾਈਕਮਾਨ ਨਾਲ ਡਟ ਕੇ ਖੜ੍ਹੇ ਰਹਿਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਸੀਨੀਅਰ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਆਖਿਆ ਕਿ ਕਿਸਾਨਾਂ ਦੀ ਭਲਾਈ ਲਈ ਅਜੇ ਤੱਕ ਕਿਸੇ ਵੀ ਸਰਕਾਰ ਨੇ ਕੰਮ ਨਹੀਂ ਕੀਤਾ | ਚੋਣਾਂ ਦੌਰਾਨ ਹਰ ਸਿਆਸੀ ਪਾਰਟੀਆਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਰਾਗ ਤਾਂ ਅਲਾਪ ਦੀਆਂ ਹਨ ਪਰ ਜਦੋਂ ਉਹ ਸੱਤ੍ਹਾ 'ਤੇ ਕਾਬਜ਼ ਹੋ ਜਾਂਦੀਆਂ ਹਨ ਤਾਂ ਉਹ ਸਭ ਕੁਝ ਭੁੱਲ ਜਾਂਦੀਆਂ ਹਨ ਇਹੀ ਕਾਰਨ ਹੈ ਕਿ ਕਿਸਾਨ ਦੇ ਕਰਜ਼ਿਆਂ ਦੀ ਪੰਡ ਨਿੱਤ-ਦਿਨ ਭਾਰੀ ਹੋ ਰਹੀ ਹੈ | ਇਸ ਮੌਕੇ ਕਿਸਾਨ ਇੰਦਰਜੀਤ ਸਿੰਘ, ਰਛਪਾਲ ਸਿੰਘ, ਜਸਵਿੰਦਰ ਸਿੰਘ, ਜਸਬੀਰ ਸਿੰਘ, ਹਰਜਿੰਦਰ ਸਿੰਘ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |