15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਹਨੇਰੀ ਦੌਰਾਨ ਸੜਕ ਤੋਂ ਟਾਹਣੀ ਹਟਾ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਕੁਚਲਿਆ, ਮੌਤ

ਅਜੀਤ ਡੈਸਕ 13-06-2026
ਭੂੰਦੜੀ, 12 ਜੂਨ (ਕੁਲਦੀਪ ਸਿੰਘ ਮਾਨ)-ਬੀਤੀ ਸ਼ਾਮ ਆਈ ਤੇਜ਼ ਹਨੇਰੀ ਅਤੇ ਤੂਫ਼ਾਨ ਦੌਰਾਨ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਪਿੰਡ ਗੋਰਾਹੂਰ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਉਰਫ਼ ਕਿੰਦਾ (42) ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਗੁਰਿੰਦਰ ਸਿੰਘ ਭਰੋਵਾਲ ਪੁੱਤਰ ਤੇਜਾ ਸਿੰਘ ਭਰੋਵਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧਵਾਂ ਬੇਟ-ਲੁਧਿਆਣਾ ਰੋਡ 'ਤੇ ਤੇਜ਼ ਹਨੇਰੀ ਕਾਰਨ ਇਕ ਦਰੱਖ਼ਤ ਦੀ ਵੱਡੀ ਟਾਹਣੀ ਸੜਕ 'ਤੇ ਡਿੱਗ ਗਈ ਸੀ | ਕੁਲਵਿੰਦਰ ਸਿੰਘ ਅਤੇ ਗੁਰਿੰਦਰ ਸਿੰਘ ਭਰੋਵਾਲ ਲੋਕਾਂ ਨਾਲ ਮਿਲ ਕੇ ਇਸ ਟਾਹਣੀ ਨੂੰ ਸੜਕ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸਨ | ਇਸ ਦੌਰਾਨ ਇਕ ਅਣਪਛਾਤਾ ਵਾਹਨ ਉਨ੍ਹਾਂ ਨੂੰ ਟੱਕਰ ਮਾਰਦਾ ਹੋਇਆ ਉੱਪਰੋਂ ਲੰਘ ਗਿਆ | ਹਾਦਸਾ ਇੰਨਾ ਭਿਆਨਕ ਸੀ ਕਿ ਕੁਲਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਗੁਰਿੰਦਰ ਸਿੰਘ ਭਰੋਵਾਲ ਗੰਭੀਰ ਜ਼ਖ਼ਮੀ ਹੋ ਗਿਆ | ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਹਨੇਰਾ ਹੋ ਚੁੱਕਾ ਸੀ, ਜਿਸ ਕਾਰਨ ਵਾਹਨ ਦੀ ਪਛਾਣ ਨਹੀਂ ਹੋ ਸਕੀ ਅਤੇ ਚਾਲਕ ਮੌਕੇ ਤੋਂ ਫਰਾਰ ਹੋ ਗਿਆ | ਮਿ੍ਤਕ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ | ਇਸ ਦੁਖਦਾਈ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ | ਉਸ ਦਾ ਅੰਤਿਮ ਸੰਸਕਾਰ 14 ਜੂਨ ਨੂੰ ਕੀਤਾ ਜਾਵੇਗਾ | ਇਸ ਸਬੰਧੀ ਪੁਲਿਸ ਚੌਕੀ ਭੂੰਦੜੀ ਦੇ ਇੰਚਾਰਜ ਜਸਵੰਤ ਸਿੰਘ ਨੇ ਦੱਸਿਆ ਕਿ ਹਾਦਸਾ ਕਰਨ ਵਾਲੇ ਵਾਹਨ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ | ਪੁਲਿਸ ਵਲੋਂ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਹਨ ਦੀ ਪਛਾਣ ਹੋਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਤਹਿਸੀਲ ਰੋਡ ਫਾਟਕਾਂ ਨੇੜੇ ਅਧੂਰੇ ਪਏ ਸੜਕ ਦੇ ਟੋਟੇ ਨੂੰ ਕਦੋਂ ਵਿਕਾਸ ਦਾ ਰਾਹ ਦਿਖਾਵੇਗੀ ਨਗਰ ਕੌਂਸਲ ਜਗਰਾਉਂ ਅਗਲੀ ਖ਼ਬਰ ਸੁਖਬੀਰ ਨੇ ਹਰਸ਼ਵੀਰ ਝੱਮਟ ਨੂੰ ਯੂਥ ਵਿੰਗ ਅਕਾਲੀ ਦਲ ਦੇ ਹਲਕਾ ਗਿੱਲ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।