15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਖੁਰਦ ਵਿਖੇ ਲਘੂ ਸਮੇਂ ਦੇ ਕੋਰਸ ਸਫ਼ਲਤਾਪੂਰਵਕ ਸਮਾਪਤ

ਅਜੀਤ ਡੈਸਕ 13-06-2026
ਚੌਂਕੀਮਾਨ, 12 ਜੂਨ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਕਾਲਜ ਪਿ੍ੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਬਾਰ੍ਹਵੀਂ ਪਾਸ ਵਿਦਿਆਰਥਣਾਂ ਲਈ ਵੱਖ-ਵੱਖ ਵਿਸ਼ਿਆਂ 'ਤੇ ਲਘੂ ਸਮੇਂ ਲਈ ਕੋਰਸ ਸ਼ੁਰੂ ਕੀਤੇ ਗਏ ਸਨ | ਇੰਨ੍ਹਾਂ ਕੋਰਸਾਂ ਦਾ ਉਦੇਸ਼ ਵਿਦਿਆਰਥੀਆਂ ਵਿਚ ਬੁਨਿਆਦੀ ਸਿਖਲਾਈ ਦੇ ਹੁਨਰਾਂ ਦਾ ਵਿਕਾਸ ਕਰਨਾ ਸੀ | ਇੰਨ੍ਹਾਂ ਕੋਰਸਾ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਨੂੰ ਕੰਪਿਊਟਰ ਦੀ ਬੁਨਿਆਦੀ ਜਾਣਕਾਰੀ, ਇੰਟਰਨੈੱਟ ਦੀ ਵਰਤੋਂ, ਪੰਜਾਬੀ ਟਾਈਪਿੰਗ, ਫੈਸ਼ਨ ਡਿਜ਼ਾਈਨਿੰਗ, ਸੰਗੀਤ ਸਾਜ਼ ਦੀ ਜਾਣਕਾਰੀ ਆਦਿ ਦੀ ਸਿਖਲਾਈ ਦਿੱਤੀ ਗਈ | ਕੋਰਸ ਦੇ ਸਮਾਪਤੀ ਸਮਾਰੋਹ ਦੌਰਾਨ ਸਾਰੇ ਭਾਗੀਦਾਰਾਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ ਗਏ | ਕਾਲਜ ਪਿ੍ੰਸੀਪਲ ਡਾ: ਸਤਿੰਦਰ ਕੌਰ ਵਲੋਂ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ ਗਈ ਅਤੇ ਆਧੁਨਿਕ ਯੁੱਗ ਵਿਚ ਇੰਨ੍ਹਾਂ ਕੋਰਸਾਂ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ ਗਿਆ | ਇਸ ਕੋਰਸ ਵਿਚ ਕੁੱਲ 35 ਵਿਦਿਆਰਥੀਆਂ ਨੇ ਭਾਗ ਲਿਆ |
ਪਿਛਲੀ ਖ਼ਬਰ ਲਾਈਫ ਕੇਅਰ ਫਾਊਾਡੇਸ਼ਨ ਵਲੋਂ ਪਿੰਡ ਬੱਸੀਆਂ ਵਿਖੇ ਚੈਰੀਟੇਬਲ ਲੈਬੋਰੇਟਰੀ ਕੁਲੈਕਸ਼ਨ ਸੈਂਟਰ ਦਾ ਰਸਮੀ ਉਦਘਾਟਨ ਅਗਲੀ ਖ਼ਬਰ ਵਿਧਾਇਕ ਇਯਾਲੀ ਨਾਲ ਡਟ ਕੇ ਖੜ੍ਹੇ ਹਾਂ ਤੇ ਖੜ੍ਹ੍ਹੇ ਰਹਾਂਗੇ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।