14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮਾਰਕੀਟ ਕਮੇਟੀ ਰਾਏਕੋਟ ਦੇ ਨਵ-ਨਿਯੁਕਤ ਸਕੱਤਰ ਰੁਮੇਲ ਸਿੰਘ ਨੇ ਚਾਰਜ ਸੰਭਾਲਿਆ

ਅਜੀਤ ਡੈਸਕ 13-06-2026
ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਮਾਰਕੀਟ ਕਮੇਟੀ ਰਾਏਕੋਟ ਦੇ ਨਵ-ਨਿਯੁਕਤ ਸਕੱਤਰ ਰੁਮੇਲ ਸਿੰਘ ਵਲੋਂ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ ਗਿਆ | ਚਾਰਜ ਸੰਭਾਲਣ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਸਮੇਤ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਵਲੋਂ ਸਕੱਤਰ ਰੁਮੇਲ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਕੱਤਰ ਰੁਮੇਲ ਸਿੰਘ ਨੇ ਆਖਿਆ ਕਿ ਮਾਰਕੀਟ ਕਮੇਟੀ ਕਿਸਾਨਾਂ ਦੀ ਸੇਵਾ ਕਰਨ ਵਾਲਾ ਅਹਿਮ ਅਦਾਰਾ ਹੈ | ਉਨ੍ਹਾਂ ਕਿਹਾ ਕਿ ਮੰਡੀ 'ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਫ਼ਸਲ ਦੀ ਖ਼ਰੀਦ, ਭੁਗਤਾਨ ਅਤੇ ਮੰਡੀ ਦੇ ਪ੍ਰਬੰਧਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾਵੇਗਾ | ਸਕੱਤਰ ਰੁਮੇਲ ਸਿੰਘ ਨੇ ਕਿਹਾ ਕਿ ਉਹ ਕਮੇਟੀ ਦੇ ਸਮੂਹ ਕਰਮਚਾਰੀਆਂ, ਦਾਣਾ ਮੰਡੀ ਦੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਮਿਲ ਕੇ ਕੰਮ ਕਰਨਗੇ, ਉੱਥੇ ਹੀ ਮੰਡੀ ਦੀ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਤੇ ਬਿਜਲੀ ਦੇ ਉੱਚਿਤ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਉਪਰਾਲੇ ਕਰਨਗੇ |
ਪਿਛਲੀ ਖ਼ਬਰ ਪਿੰਡ ਚੌਂਕੀਮਾਨ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਦੇ ਜਥੇ ਨੂੰ ਸਰਪੰਚ ਕੇਵਲ ਸਿੰਘ ਨੇ ਕੀਤਾ ਰਵਾਨਾ ਅਗਲੀ ਖ਼ਬਰ ਸੁਖਵਿੰਦਰ ਸਿੰਘ ਦੇ ਮੇਜਰ ਜਨਰਲ ਬਣਨ 'ਤੇ ਸਾਬਕਾ ਸੈਨਿਕ ਐਸੋਸੀਏਸ਼ਨ ਵਲੋਂ ਪਿਤਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।