14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪ੍ਰਭਜੋਤ ਸਿੰਘ ਧਾਲੀਵਾਲ ਨੂੰ ਵਿਧਾਨ ਸਭਾ ਹਲਕਾ ਗਿੱਲ ਤੋਂ ਕੋਆਰਡੀਨੇਟਰ ਨਿਯੁਕਤ ਕਰਕੇ ਜ਼ਿੰਮੇਵਾਰੀ ਸੰਭਾਲੀ

ਅਜੀਤ ਡੈਸਕ 13-06-2026
ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਐੱਸ.ਆਰ.ਆਈ. (ਭਾਵ ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਪ੍ਰਕਿਰਿਆ ਲਈ ਯੋਗ ਬੀ.ਐੱਲ.ਏ. (ਭਾਵ ਬੂਥ ਲੈਵਲ ਏਜੰਟ) ਨਿਯੁਕਤ ਕਰਨ ਅਤੇ ਪਾਰਟੀ ਦੀ ਜਥੇਬੰਦੀ ਨੂੰ ਬੂਥ ਲੈਵਲ ਤੱਕ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਸੂਬਾ ਭਰ 'ਚ ਕੋਆਰਡੀਨੇਟਰਾਂ ਦੀ ਨਿਯੁਕਤੀ ਕੀਤੀ ਗਈ ਹੈ | ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਗਿੱਲ (ਰਿਜ਼ਰਵ) ਦੇ ਕੋਆਰਡੀਨੇਟਰ ਵਜੋਂ ਪ੍ਰਭਜੋਤ ਸਿੰਘ ਧਾਲੀਵਾਲ ਦੀ ਨਿਯੁਕਤੀ ਕੀਤੀ ਗਈ ਹੈ | ਧਾਲੀਵਾਲ ਦੇ ਕੋਆਰਡੀਨੇਟਰ ਨਿਯੁਕਤ ਹੋਣ 'ਤੇ ਪਾਰਟੀ ਵਰਕਰਾਂ ਅਤੇ ਸਮੱਰਥਕਾਂ ਵਲੋਂ ਉਨ੍ਹਾਂ ਨੂੰ ਦਿਲੋਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ | ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਪ੍ਰਭਜੋਤ ਸਿੰਘ ਧਾਲੀਵਾਲ ਇਕ ਤਜਰਬੇਕਾਰ ਅਤੇ ਜ਼ਮੀਨੀ ਪੱਧਰ ਨਾਲ ਜੁੜ੍ਹੇ ਹੋਏ ਨੌਜਵਾਨ ਆਗੂ ਹਨ, ਇਸ ਲਈ ਸ: ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ 'ਤੇ ਜਿਤਾਇਆ ਗਿਆ ਭਰੋਸਾ ਬਿਲਕੁਲ ਸਹੀ ਹੈ | ਇਸ ਨਿਯੁਕਤੀ 'ਤੇ ਪ੍ਰਭਜੋਤ ਸਿੰਘ ਧਾਲੀਵਾਲ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ |
ਪਿਛਲੀ ਖ਼ਬਰ ਪ੍ਰਮਿੰਦਰ ਸਿੰਘ ਕੰਬੋ ਬੀ.ਸੀ. ਵਿੰਗ ਹਲਕਾ ਜਗਰਾਉਂ ਦੇ ਪ੍ਰਧਾਨ ਨਿਯੁਕਤ, ਆਗੂਆਂ ਨੇ ਦਿੱਤੀਆਂ ਵਧਾਈਆਂ ਅਗਲੀ ਖ਼ਬਰ ਧਰਤੀ, ਹਵਾ ਤੇ ਪਾਣੀ ਨੂੰ ਬਚਾਉਣ ਲਈ ਪੰਜਾਬ ਦਰਦੀ ਇਕ ਮੰਚ 'ਤੇ ਇਕੱਠੇ ਹੋਣ-ਗਿਆਨੀ ਕੇਵਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।