05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਯੂਥ ਅਕਾਲੀ ਆਗੂ ਰਮਨਾ ਚੌਂਕੀਮਾਨ ਤੇ ਗੁਰਪ੍ਰੀਤ ਸਿੰਘ ਬੋਪਾਰਾਏ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਅਜੀਤ ਡੈਸਕ 19-06-2026


ਚੌਂਕੀਮਾਨ, 18 ਜੂਨ (ਤੇਜਿੰਦਰ ਸਿੰਘ ਚੱਢਾ)-ਯੂਥ ਅਕਾਲੀ ਆਗੂ ਰਮਨਦੀਪ ਸਿੰਘ ਰਮਨਾ ਚੌਂਕੀਮਾਨ ਤੇ ਗੁਰਪ੍ਰੀਤ ਸਿੰਘ ਬੋਪਾਰਾਏ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਸਿਕੰਦਰ ਸਿੰਘ ਸਿੱਧਵਾਂ, ਜਸਕਰਨ ਸਿੰਘ ਧਾਲੀਵਾਲ ਤੇ ਅਰਸਦੀਪ ਸਿੰਘ ਹੈਰੀ ਵੀ ਹਾਜ਼ਰ ਸਨ। ਇਸ ਮੌਕੇ ਯੂਥ ਅਕਾਲੀ ਆਗੂ ਰਮਨਦੀਪ ਸਿੰਘ ਰਮਨਾ ਚੌਂਕੀਮਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਲਕੇ ਦਾਖੇ ਦੇ ਮੌਜੂਦਾ ਹਲਾਤਾਂ ‘ਤੇ ਵਿਚਾਰਾਂ ਕੀਤੀਆਂ ਤੇ ਨੌਜਵਾਨਾਂ ਨੂੰ ਯੂਥ ਵਿੰਗ ਵਿਚ ਅਹਿਮ ਜ਼ਿੰਮੇਵਾਰੀਆਂ ਦੇਣ ‘ਤੇ ਧੰਨਵਾਦ ਵੀ ਕੀਤਾ। ਰਮਨਦੀਪ ਸਿੰਘ ਰਮਨਾ ਚੌਂਕੀਮਾਨ ਨੇ ਕਿਹਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੁਣ ਤੋਂ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਿਹਾ ਤੇ ਨੌਜਵਾਨਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਤੇ ਮੌਜੂਦਾ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾ ਕੇ ਸੂਬੇ ਦੀ ਵਾਗਡੋਰ ਸੌਂਪਣ ਤਾਂ ਜੋ ਸੂਬੇ ਦੀ ਕਿਸਾਨੀ, ਜਵਾਨੀ ਤੇ ਪਾਣੀਆਂ ਨੂੰ ਬਚਾਇਆ ਜਾ ਸਕੇ।

ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਨਾਨਕਸਰ ਝੋਰੜਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਅੱਜ ਤੋਂ ਅਗਲੀ ਖ਼ਬਰ ਅਮਰਨਾਥ ਧਾਮ ਲਈ ਰਾਸ਼ਨ ਸਮੱਗਰੀ ਦੇ 4 ਟਰੱਕ ਰਵਾਨਾ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।