05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰਦੁਆਰਾ ਦਮਦਮਾ ਸਾਹਿਬ ਨਾਨਕਸਰ ਝੋਰੜਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਅੱਜ ਤੋਂ

ਅਜੀਤ ਡੈਸਕ 19-06-2026

ਜਗਰਾਉਂ, 18 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਗੁਰਦੁਆਰਾ ਦਮਦਮਾ ਸਾਹਿਬ ਨਾਨਕਸਰ ਪਿੰਡ ਝੋਰੜਾਂ ਵਿਖੇ ਅੱਜ 19 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸਮਾਗਮ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਭਾਈ ਮਨਦੀਪ ਸਿੰਘ, ਭਾਈ ਬਲਜਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਨੇ ਦੱਸਿਆ ਕਿ 19 ਜੂਨ ਨੂੰ ਸ੍ਰੀ ਅਖੰਡ ਪਾਠ ਪ੍ਰਕਾਸ਼ ਹੋਣਗੇ। ਇੰਨ੍ਹਾਂ ਦੇ ਭੋਗ 21 ਜੂਨ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ 21 ਜੂਨ ਨੂੰ ਸ਼ਾਮ 5 ਵਜੇ ਦੀਵਾਨ ਸਜਾਏ ਜਾਣਗੇ। ਉਨ੍ਹਾਂ ਸੰਗਤਾਂ ਨੂੰ ਇਸ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ।

ਪਿਛਲੀ ਖ਼ਬਰ ਵਲੀਪੁਰ ਕਲਾਂ ਵਿਖੇ ਪੀਰ ਬਾਬਾ ਚੋਟੇ ਸ਼ਾਹ ਦੀ ਦਰਗਾਹ ’ਤੇ ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਯੂਥ ਅਕਾਲੀ ਆਗੂ ਰਮਨਾ ਚੌਂਕੀਮਾਨ ਤੇ ਗੁਰਪ੍ਰੀਤ ਸਿੰਘ ਬੋਪਾਰਾਏ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।