05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪੰਚਮ ਪਾਤਿਸ਼ਾਹ ਵਲੋਂ ਸ਼ਹਾਦਤ ਦੀ ਦਿੱਤੀ ਗੁੜਤੀ ਰਹਿੰਦੀ ਦੁਨੀਆਂ ਤੱਕ ਜਾਰੀ ਰਹੇਗੀ-ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ

ਅਜੀਤ ਡੈਸਕ 19-06-2026


ਜਗਰਾਉਂ, 18 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਹੋਰ ਖਾਣ-ਪੀਣ ਪਦਾਰਥਾਂ ਦੇ ਲੰਗਰ ਲਾਏ ਗਏ। ਜੀ.ਟੀ. ਰੋਡ ਵਿਖੇ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਜਦਕਿ ਸਰੋਵਰ ਨਾਨਕਸਰ ਨੇੜੇ ਸੰਤ ਬਾਬਾ ਭਾਗ ਸਿੰਘ ਦੇ ਸੇਵਾਦਾਰਾਂ ਨੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਹੋਰ ਖਾਣ-ਪੀਣ ਦੇ ਪਦਾਰਥਾਂ ਦੇ ਲੰਗਰ ਲਾਏ। ਇਸ ਮੌਕੇ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਸਿੱਖ ਕੌਮ ਨੂੰ ਉਹ ਹੀ ਕਦਮ ਚੁੱਕਣ ਲਈ ਆਖਿਆ ਹੈ, ਜਿੰਨ੍ਹਾਂ ਨੂੰ ਉਨ੍ਹਾਂ ਨੇ ਪਹਿਲਾਂ ਆਪਣੇ ਪਿੰਡੇ ‘ਤੇ ਹੰਢਾਇਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਕੌਮ ਦੇ ਪਹਿਲੇ ਸ਼ਹੀਦ ਹਨ। ਉਨ੍ਹਾਂ ਆਖਿਆ ਗੁਰੂ ਸਾਹਿਬਾਨਾਂ ਨੇ ਸਿੱਖ ਕੌਮ ਅੰਦਰ ਸ਼ਹਾਦਤਾਂ ਦੀ ਜੋ ਗੁੜਤੀ ਦਿੱਤੀ ਹੈ ਉਹ ਰਹਿੰਦੀ ਦੁਨੀਆਂ ਤੱਕ ਜਾਰੀ ਰਹੇਗੀ। ਇਸ ਮੌਕੇ ਮਨਦੀਪ ਸਿੰਘ, ਬਲਜਿੰਦਰ ਸਿੰਘ, ਜਗਤਾਰ ਸਿੰਘ, ਹਰਦੀਪ ਸਿੰਘ, ਡਾ: ਦਰਸ਼ਨ ਸਿੰਘ, ਹਾਕਮ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸੂਬੇ ਦੇ ਲੋਕ 2027 ਵਿਚ ਸੂਬੇ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥਾਂ ’ਚ ਮੁੜ ਤੋਂ ਸੌਂਪਣਗੇ-ਡਾ.ਕੰਗ ਅਗਲੀ ਖ਼ਬਰ ਬਰਸਾਤਾਂ ਤੋਂ ਪਹਿਲਾਂ ਡਰੇਨਾਂ ਦੀ ਸਫ਼ਾਈ ਪ੍ਰਤੀ ਸੰਜੀਦਾ ਨਹੀਂ ਪੰਜਾਬ ਦਾ ਸਿੰਚਾਈ ਤੇ ਡਰੇਨ ਵਿਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।