17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਬੜੂੰਦੀ ’ਚ ਸ਼ਹੀਦੀ ਦਿਹਾੜੇ ਮੌਕੇ ਦਸਤਾਰ ਸਜਾਉਣ ਤੇ ਲੰਮੇ ਕੇਸ ਮੁਕਾਬਲੇ ਕਰਵਾਏ

ਅਜੀਤ ਡੈਸਕ 21-06-2026
ਲੋਹਟਬੱਦੀ, 20 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਬੜੂੰਦੀ ਸਥਿਤ ਗੁਰਦੁਆਰਾ 5ਵੀਂ ਪਾਤਿਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਪੱਤੀ ਭੋਜੂ ਦੀ ਪ੍ਰਬੰਧਕ ਕਮੇਟੀ, ਨਗਰ ਨਿਵਾਸੀ ਸੰਗਤਾਂ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਾਲਾਨਾ ਸਮਾਗਮ ਕਰਵਾਏ ਗਏ। ਅਖੰਡ ਪਾਠ ਦੇ ਭੋਗ ਉਪਰੰਤ ਵੱਖ-ਵੱਖ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਦੇ ਪਿੰਡ ਪੱਧਰ ‘ਤੇ ਲੜਕਿਆਂ ਦੇ ਦਸਤਾਰ ਅਤੇ ਲੜਕੀਆਂ ਦੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ। ਪਹਿਲੀ ਤੋਂ 7ਵੀਂ ਕਲਾਸ ਤੱਕ ਲੜਕੀਆਂ ‘ਚ ਮਹਿਕਪ੍ਰੀਤ ਕੌਰ ਪੁੱਤਰੀ ਸੰਦੀਪ ਸਿੰਘ 41 ਇੰਚ, ਏਕਨੂਰ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 38 ਇੰਚ ਨਾਲ ਦੂਜਾ ਜਦਕਿ ਹਰਅਸੀਸ ਕੌਰ ਪੁੱਤਰੀ ਰਮਨਦੀਪ ਸਿੰਘ ਨੇ 47 ਇੰਚ ਲੰਮੇ ਕੇਸਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। 9ਵੀਂ ਤੋਂ 12ਵੀਂ ਜਮਾਤ ਤੱਕ ਦੂਜੇ ਰਾਊਂਡ ‘ਚ ਅਵਨੀਤ ਕੌਰ ਪੁੱਤਰੀ ਹਰਪਾਲ ਸਿੰਘ 46 ਇੰਚ, ਗੁਰਪ੍ਰੀਤ ਕੌਰ ਪੁੱਤਰੀ ਅਮਰਜੀਤ ਸਿੰਘ 41 ਇੰਚ ਜਦਕਿ ਜੋਤ ਕਿਰਨ ਕੌਰ ਪੁਤਰੀ ਨਿਰਭੈ ਸਿੰਘ ਨੇ 40 ਇੰਚ ਲੰਮੇ ਕੇਸਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਦੂਜੇ ਪਾਸੇ ਲੜਕਿਆਂ ਦੇ ਦਸਤਾਰ ਸਜਾਉਣ ਮੁਕਾਬਲਿਆਂ ਵਿੱਚ ਪਹਿਲੀ ਤੋਂ ਪੰਜਵੀਂ ਤੱਕ ਅਮਰਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਨੇ ਪਹਿਲਾ, ਹਰਜੋਤ ਸਿੰਘ ਪੁੱਤਰ ਗੁਰਜੀਤ ਸਿੰਘ ਨੇ ਦੂਜਾ ਅਤੇ ਪ੍ਰਭਸਿਮਰਨ ਸਿੰਘ ਪੁੱਤਰ ਬਲਜਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 6ਵੀਂ ਤੋਂ 8ਵੀਂ ਜਮਾਤ ਤੱਕ ਸੁੰਦਰ ਦਸਤਾਰ ਮੁਕਾਬਲਿਆਂ ‘ਚ ਪਰਮਿੰਦਰ ਸਿੰਘ ਪੁੱਤਰ ਨਰਿੰਦਰ ਸਿੰਘ ਨੇ ਪਹਿਲਾ, ਮਨਸਹਿਜਵੀਰ ਸਿੰਘ ਪੁੱਤਰ ਤਜਿੰਦਰ ਸਿੰਘ ਨੇ ਦੂਜਾ ਅਤੇ ਜੋਬਨਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 9ਵੀਂ ਤੋਂ 12ਵੀਂ ਜਮਾਤ ਤੱਕ ਬੱਚਿਆਂ ‘ਚ ਗੁਰਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ ਨੇ ਪਹਿਲਾ, ਚੰਨਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ ਦੂਜਾ ਜਦਕਿ ਇੰਦਰਵੀਰ ਸਿੰਘ ਪੁੱਤਰ ਗੁਰਮੇਲ ਸਿੰਘ ਨੇ ਤੀਜੇ ਸਥਾਨ ਪ੍ਰਾਪਤ ਕੀਤਾ। ਜੇਤੂ, ਉਪ ਜੇਤੂ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਰੁਪਿੰਦਰ ਸਿੰਘ ਕਾਲਖ ਨੇ ਨਿਰੀਖਕ ਦੀ ਸੇਵਾ ਨਿਭਾਈ। ਇਸ ਮੌਕੇ ਹੈਡ ਗ੍ਰੰਥੀ ਭਾਈ ਗੁਰਭੇਜ ਸਿੰਘ, ਕੁਲਵਿੰਦਰ ਸਿੰਘ ਪ੍ਰਧਾਨ, ਰਣਜੀਤ ਸਿੰਘ ਵਾਲੀਆ, ਬਿੱਕਰ ਸਿੰਘ, ਹਰਬੰਸ ਸਿੰਘ ਗਿੱਲ, ਟਹਿਲ ਸਿੰਘ, ਹਰਮਨਦੀਪ ਸਿੰਘ, ਭਗਵਾਨ ਸਿੰਘ, ਐਡਵੋਕੇਟ ਰਮਨਦੀਪ ਸਿੰਘ, ਮੇਜਰ ਸਿੰਘ, ਮਨਜੀਤ ਸਿੰਘ, ਰਮਨਦੀਪ ਸਿੰਘ ਪੰਨੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਤੇ ਵਿਧਾਇਕ ਮਨਪ੍ਰੀਤ ਇਯਾਲੀ ਦਾ ਇਕੱਠੇ ਹੋ ਕੇ ਕੰਮ ਕਰਨਾ ਪੰਜਾਬ ਨੂੰ ਨਵੀਂ ਦਿਸ਼ਾ ਵ... ਅਗਲੀ ਖ਼ਬਰ ਪਿੰਡ ਅਖਾੜਾ ਵਿਖੇ ‘ਮੇਰੀ ਰਸੋਈ ਸਕੀਮ’ ਤਹਿਤ 500 ਰਾਸ਼ਨ ਕਿੱਟਾਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।