17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਤੇ ਵਿਧਾਇਕ ਮਨਪ੍ਰੀਤ ਇਯਾਲੀ ਦਾ ਇਕੱਠੇ ਹੋ ਕੇ ਕੰਮ ਕਰਨਾ ਪੰਜਾਬ ਨੂੰ ਨਵੀਂ ਦਿਸ਼ਾ ਵੱਲ ਲੈ ਕੇ ਜਾਵੇਗਾ-ਜਥੇਦਾਰ ਖੰਡਲ/ਸਾਬਕਾ ਸਰਪੰਚ ਸਰਾਂ/ਮੱਲ੍ਹੀ

ਅਜੀਤ ਡੈਸਕ 21-06-2026
ਚੌਂਕੀਮਾਨ, 20 ਜੂਨ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਪਿੰਡ ਜੱਸੋਵਾਲ (ਕੁਲਾਰ) ਦੇ ਆਗੂ ਜਥੇਦਾਰ ਇੰਦਰਜੀਤ ਸਿੰਘ ਖੰਡਲ, ਸਾਬਕਾ ਸਰਪੰਚ ਸੁਖਦੇਵ ਸਿੰਘ ਸਰਾਂ ਤੇ ਸੁਖਦੇਵ ਸਿੰਘ ਮੱਲ੍ਹੀ ਨੇ ਕਿਹਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਜਾਣਾ ਸ਼ਲਾਘਾਯੋਗ ਹੈ ਜੋ ਕਿ ਪੰਜਾਬ, ਪੰਜਾਬੀਅਤ ਤੇ ਪੰਥਕ ਮਸਲਿਆਂ ਦੇ ਹੱਲ ਲਈ ਚੁੱਕਿਆ ਹੋਇਆ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਹਮੇਸ਼ਾਂ ਪੰਜਾਬ ਦੇ ਭਖਦੇ ਮਸਲਿਆਂ ਨੂੰ ਵਿਧਾਨ ਸਭਾ ਵਿਚ ਉਠਾਇਆ ਹੈ ਤੇ ਪੰਥਕ ਧਿਰਾਂ ਨੂੰ ਇਕ ਮੰਚ ‘ਤੇ ਇਕੱਠਾ ਕਰਨ ਲਈ ਯਤਨਸ਼ੀਲ ਰਹੇ ਹਨ ਤਾਂ ਜੋ ਪੰਥਕ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖੰਡਰੂ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਇਯਾਲੀ ਦਾ ਇਕੱਠੇ ਹੋ ਕੇ ਕੰਮ ਕਰਨਾ ਪੰਜਾਬ ਨੂੰ ਨਵੀਂ ਦਿਸ਼ਾ ਵੱਲ ਲੈ ਕੇ ਜਾਵੇਗਾ ਤੇ ਪੰਜਾਬ ਦੀ ਕਿਸਾਨੀ, ਜਵਾਨੀ ਤੇ ਪਾਣੀਆਂ ਨੂੰ ਬਚਾਇਆ ਜਾ ਸਕੇਗਾ।
ਪਿਛਲੀ ਖ਼ਬਰ ਹਲਵਾਰਾ ਵਿਖੇ ਲਾਲਾਂ ਵਾਲੇ ਪੀਰ ਦੇ ਸਾਲਾਨਾ ਸਮਾਗਮ ’ਤੇ ਵਿਧਾਇਕ ਠੇਕੇਦਾਰ ਨੇ ਹਾਜ਼ਰੀ ਭਰੀ ਅਗਲੀ ਖ਼ਬਰ ਬੜੂੰਦੀ ’ਚ ਸ਼ਹੀਦੀ ਦਿਹਾੜੇ ਮੌਕੇ ਦਸਤਾਰ ਸਜਾਉਣ ਤੇ ਲੰਮੇ ਕੇਸ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।