18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਮਾਲ ’ਚ ਖ਼ੂਨਦਾਨ ਅਤੇ ਜਨਰਲ ਮੈਡੀਕਲ ਕੈਂਪ ਲਗਾਏ

ਅਜੀਤ ਡੈਸਕ 21-06-2026
ਮੁੱਲਾਂਪੁਰ-ਦਾਖਾ, 20 ਜੂਨ (ਨਿਰਮਲ ਸਿੰਘ ਧਾਲੀਵਾਲ)- ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਹਿਊਮਨ ਰਾਇਟਸ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ, ਆਲ ਇੰਡੀਆ ਹਿਊਮਨ ਰਾਇਟਸ ਕੌਂਸਲ ਵਲੋਂ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੇ ਸਹਿਯੋਗ ਨਾਲ ਹਰਜਿੰਦਰ ਸਿੰਘ ਪਮਾਲ ਦੀ ਅਗਵਾਈ ਹੇਠ ਤੀਸਰਾ ਖੂਨਦਾਨ ਕੈਂਪ ਗੁਰਦੁਆਰਾ ਪ੍ਰੇਮ ਸਾਗਰ ਪਿੰਡ ਪਮਾਲ ਵਿਖੇ ਲਗਾਇਆ ਗਿਆ। ਕੈਂਪ ਸਮੇਂ ਬਲੱਡ ਬੈਂਕ ਡਾਕਟਰਾਂ ਦੀ ਟੀਮ ਵਲੋਂ ਖੂਨਦਾਨੀ ਨੌਜਵਾਨਾਂ ਦੁਆਰਾ 55 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਖੂਨਦਾਨ ਕੈਂਪ ਦੇ ਨਾਲ ਏਕਨੂਰ ‘ਨੇਕੀ ਦਾ ਹਸਪਤਾਲ’ ਵਲੋਂ ਮੁਫ਼ਤ ਜਨਰਲ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ 150 ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਵੰਡੀਆਂ। ਕੈਂਪਾਂ ਸਮੇਂ ਸੰਤ ਬਾਬਾ ਸੁਖਬੀਰ ਸਿੰਘ ਖ਼ਾਲਸਾ, ਹਲਕਾ ਦਾਖਾ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ, ਸਮਾਜ ਸੇਵੀ ਰਣਜੀਤ ਸਿੰਘ ਸਿਡਾਨਾ ਵਿਸ਼ੇਸ਼ ਸ਼ਮੂਲੀਅਤ ਕੀਤੀ। ਐੱਮ.ਐੱਲ.ਏ ਇਯਾਲੀ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿ ਖ਼ੂਨਦਾਨ ਦੁਨੀਆ ਦਾ ਸਭ ਤੋਂ ਉੱਤਮ ਦਾਨ ਹੈ, ਖੂਨ ਦਾਨ ਕਰਨ ਵੇਲੇ ਸਾਨੂੰ ਕਦੇ ਸੰਕੋਚ ਨਹੀਂ ਕਰਨਾ ਚਾਹੀਦਾ। ਖ਼ੂਨਦਾਨ ਕਰਨ ਵਾਲੇ ਖ਼ੂਨਦਾਨੀਆ ਨੂੰ ਸਰਟੀਫਿਕੇਟ ਦਿੱਤੇ ਜਾਣ ਸਮੇਂ ਡਾ: ਸੁਖਦੇਵ ਸਿੰਘ ਹਿੱਸੋਵਾਲ, ਜਥੇਦਾਰ ਤਰਨਜੀਤ ਸਿੰਘ ਨਿਮਾਣਾ, ਆਲ ਇੰਡੀਆ ਹਿਊਮਨ ਰਾਇਟਸ ਕੋਸਲ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ, ਰਕੇਸ਼ ਕੁਮਾਰ ਮੀਡੀਆ ਇੰਚਾਰਜ ਲੁਧਿਆਣਾ, ਗੁਰਪ੍ਰੀਤ ਸਿੰਘ ਪਟਿਆਲਾ, ਹਰਜਿੰਦਰ ਸਿੰਘ, ਪਵਨ ਕੁਮਾਰ, ਰਣਜੀਤ ਸਿੰਘ, ਸ਼ਮਸ਼ੇਰ ਸਿੰਘ ਧਰਮਕੋਟ, ਗੁਰਪ੍ਰੀਤ ਸਿੰਘ ਮੋਹਾਲੀ, ਹਿਊਮਨ ਰਾਇਟਸ ਸੋਸਲ ਵੈੱਲਫੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਗੁਰਦੀਪ ਸਿੰਘ, ਮਦਨ, ਰਣਜੀਤ ਸਿੰਘ ਢਿਲਵਾਂ, ਗੁਰਮਨ ਸਿੰਘ ਰੱਤੋਵਾਲ, ਇਤਬਾਰ ਸਿੰਘ ਨੱਥੋਵਾਲ, ਰਾਵਲ ਸਿੰਘ ਪਮਾਲ, ਹੋਰ ਮੌਜੂਦ ਰਹੇ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਹਲਕਾ ਜਗਰਾਉਂ ਦੇ ਬੀ.ਐੱਲ.ਏ ਨਾਲ ਮੀਟਿੰਗ ਅਗਲੀ ਖ਼ਬਰ ਬੁਰਜ਼ ਕੁਲਾਰਾ ਦੇ ਸਰਪੰਚ ’ਤੇ ਆਪਣੇ ਖੇਤ ਨੂੰ ਜਾਂਦੇ ਰਾਹ ਨੂੰ ਨਿੱਜੀ ਹਿਤਾਂ ਲਈ ਪੱਕਾ ਕਰਨ ਦੇ ਲੋਕਾਂ ਨੇ ਲਾਏ ਦੋਸ਼, ਸਰਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।